Wednesday, May 8, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਲਈ ਬਣਾਏ ਤਿੰਨ ਕਮਰੇ ਸੰਗਤਾਂ ਦੇ ਸਪੁਰਦ

- Advertisement -

DSGMC dedicates 3 rooms to ‘Atta Chakki’ in Gurdwara Majnu Ka Tilla

ਯੈੱਸ ਪੰਜਾਬ

ਨਵੀਂ ਦਿੱਲੀ, 1 ਫਰਵਰੀ, 2023 –  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਵਾਸਤੇ ਬਣਾਏ ਤਿੰਨ ਵੱਡੇ ਹਾਲ ਕਮਰੇ ਸੰਗਤਾਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਕਮਰੇ ਬਾਬਾ ਬਚਨ ਸਿੰਘ ਤੇ ਸਮੁੱਚੀ ਟੀਮ ਵੱਲੋਂ ਤਿਆਰ ਕੀਤੇ ਗਏ ਹਨ ‌ਜਿਸ ਲਈ ਉਹ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਤੇ ਬਾਬਾ ਰਵੀ ਸਮੇਤ ਸਮੁੱਚੀ ਸੰਪਰਦਾ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਦਿਨਰਾਤ  ਮਿਹਨਤ ਕਰ ਕੇ ਇਹ ਕਮਰੇ ਤਿਆਰ ਕੀਤੇ ਹਨ। ਉਹਨਾਂ ਦੱਸਿਆ ਕਿ ਇਹ ਆਟਾ ਚੱਕੀ ਪਹਿਲਾਂ ਟੀਨ ਦੇ ਬਣੇ ਸ਼ੈਡ ਹੇਠ ਕੰਮ ਕਰ ਰਹੀਸੀ  ਤੇਹੁਣ  ਤਿੰਨ ਕਮਰਿਆਂ ਵਿਚ ਸ਼ਿਫਟ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸੰਗਤਾਂ ਗੁਰਦੁਆਰਾ ਸਾਹਿਬ ਵਿਚ ਕਣਕ ਦੇਕੇ ਜਾਂਦੀ ਹਨ ਅਤੇ ਕਣਕ ਦੀ ਪਿਸਾਈ ਇਸ ਚੱਕੀ ਵਿਚ ਕਰ ਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਬਣਨ ਵਾਸਤੇ ਦੇਗ ਵਾਸਤੇ ਆਟਾ ਇਥੋਂ ਹੀ ਭੇਜਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਤਿੰਨ ਕਮਰਿਆਂ ਵਿਚੋਂ ਇਕ ਵਿਚ ਕਣਕ ਸਟੋਰ ਕੀਤੀ ਜਾਵੇਗੀ, ਦੂਜੇ ਵਿਚ ਚੱਕੀ ਕੰਮ ਕਰੇਗੀ ਤੇ ਤੀਜੇ ਵਿਚ ਆਟਾ ਸਟੋਰ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਉਹ ਬਾਬਾ ਬਚਨ ਸਿੰਘ ਜੀ ਦੇ ਨਾਲ ਨਾਲ ਦਿੱਲੀ ਦੀਆਂ ਸਮੁੱਚੀਆਂ ਸੰਗਤਾਂ ਦਾ ਵੀ ਧੰਨਵਾਦ ਕਰਦੇ ਹਨ ਜਿਹਨਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਇਹ ਕਾਰਜ ਪ੍ਰਵਾਨ ਚੜ੍ਹਦੇ ਹਨ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਅਮਰਜੀਤ ਸਿੰਘ ਪਿੰਕੀ ਅਤੇ ਸਰਦਾਰ ਸਰਵਜੀਤ ਸਿੰਘ ਵਿਰਕ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...