Friday, May 3, 2024

ਵਾਹਿਗੁਰੂ

spot_img
spot_img

ਬਜਨ ਵਿੱਚ ਨਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਨਾ ਹੀ ਫ਼ਸਲਾਂ ਦੀ ਐੱਮ.ਐੱਸ.ਪੀ. ਬਾਰੇ ਕੋਈ ਜ਼ਿਕਰ: ਕੇਂਦਰੀ ਬਜਟ ’ਤੇ ਬੋਲੇ ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਫਰਵਰੀ, 2023:
ਕੇਂਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।

ਅੱਜ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਾ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਅਤੇ ਨਾ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀਆਂ ਫਸਲਾਂ ਦੀ ਖਰੀਦ ਲਈ ਕੁਝ ਕੀਤਾ ਗਿਆ।

ਉਹਨਾਂ ਕਿਹਾ ਕਿ ਨਾ ਸਾਲ 2022 ਤੱਕ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਵੀ ਕੁਝ ਨਹੀਂ ਕੀਤਾ ਗਿਆ ਨਾ ਹੀ ਹੁਣ ਮਹਿੰਗਾਈ ਨੂੰ ਕਾਬੂ ਕਰਨ, ਤੇਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੁਝ ਕੀਤਾ ਗਿਆ। ਉਹਨਾਂ ਕਿਹਾ ਕਿ ਨੌਜਵਾਨ ਅਜੇ ਵੀ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ ਕਿਉਂਕਿ ਵਾਅਦਾ ਕੀਤਾ ਗਿਆ ਸੀ ਕਿ ਹਰ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਇਸ ਦੇ ਇਲਾਵਾ ਇਸ ਬਜਟ ਵਿੱਚ ਪੰਜਾਬ ਲਈ ਵੀ ਕੁਝ ਨਹੀਂ ਹੈ। ਸਰਹੱਦੀ ਸੂਬੇ ਦੇ ਕਿਸਾਨਾਂ ਨੂੰ ਕੋਈ ਪ੍ਰੋਤਸਾਹਨ ਰਾਸ਼ੀ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨਾਲ ਨਜਿੱਠਣ ਲਈ ਫ਼ਸਲੀ ਵਿਭਿੰਨਤਾ ਲਈ ਕੋਈ ਫੰਡ ਨਹੀਂ ਦਿੱਤਾ ਗਿਆ ਅਤੇ ਦੇਸ਼ ਦੇ ਭੋਜਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਲਈ ਕੋਈ ਸਹਾਇਤਾਂ ਨਹੀਂ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਨਾ ਹੀ ਪੰਜਾਬ ਲਈ ਕੋਈ ਨਵੀਂ ਵੱਡੀ ਸੰਸਥਾ ਬਜਟ ਵਿਚ ਸ਼ਾਮਲ ਹੈ। ਉਹਨਾਂ ਕਿਹਾ ਕਿ ਬਜਟ ਵਿਚ ਕੇਂਦਰ ਸਰਕਾਰ ਵੱਲੋਂ ਸਿਰਫ਼ ਤੇ ਸਿਰਫ਼ ਕਾਰਪੋਰੇਟ ਅਤੇ ਅਗਾਮੀ ਚੋਣਾਂ ਵਾਲੇ ਰਾਜਾਂ ‘ਤੇ ਤਵੱਜੋਂ ਦੇ ਰਿਹਾ ਹੈ।

ਸਰਕਾਰ ਵੱਲੋਂ ਮੋਟੇ ਅਨਾਜ ਯਾਨੀ ਬਾਜਰਾ, ਜਵਾਰ, ਜੌਂ ਆਦਿ ’ਤੇ ਜ਼ੋਰ ਦੇਣ ਬਾਰੇ ਸਰਦਾਰ ਬਾਦਲ ਨੇ ਕਿਹਾ ਕਿ ਇਹ ਤਾਂ ਹੀ ਸਫਲ ਹੋਵੇਗਾ ਜੇਕਰ ਮੋਟੇ ਅਨਾਜ ਦੀ ਖਰੀਦ ਢੁਕਵੀਂ ਐਮ ਐਸ ਪੀ ਅਨੁਸਾਰ ਕੀਤੀ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਸਨੱਅਤ ਮਾੜੇ ਸਮੇਂ ਵਿਚੋਂ ਲੰਘ ਰਹੀ ਹੈ ਤੇ ਸੂਬੇ ਦੀ ਇੰਡਸਟਰੀ ਹੋਰ ਰਾਜਾਂ ਵਿਚ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀਮੰਦਭਾਗੀ ਗੰਲ ਹੈ ਕਿ ਪੰਜਾਬ ਵਿਚ ਇੰਡਸਟਰੀਵਾਸਤੇ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਟੈਕਸ ਰਿਆਇਆਂ ਕਾਰਨ ਪੰਜਾਬ ਦੀ ਇੰਡਸਟਰੀ ਪਹਾੜੀ ਰਾਜਾਂ ਵਿਚ ਹਿਜਰਤ ਕਰ ਚੁੱਕੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...