Monday, May 6, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਮਾਨ ਦੀ ਸਥਾਨਕ ਸਨਅਤਕਾਰਾਂ ਨੂੰ ਅਪੀਲ: ਦੁਨੀਆ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰ ਰਹੇ ਪੰਜਾਬ ਦੇ ਬਰਾਂਡ ਅੰਬੈਸਡਰ ਬਣੋ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ (ਮੋਹਾਲੀ), 1 ਫਰਵਰੀ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਨਅਤ ਨੂੰ ਦੁਨੀਆ ਭਰ ਵਿੱਚੋਂ ਸਨਅਤੀ ਹੱਬ ਵਜੋਂ ਉੱਭਰਦੇ ਸੂਬੇ ਦੇ ਬਰਾਂਡ ਅੰਬੈਸਡਰ ਬਣਨ ਦਾ ਸੱਦਾ ਦਿੱਤਾ।

ਇੱਥੇ ਬੁੱਧਵਾਰ ਨੂੰ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਦੇ ਪੱਖ ਵਿੱਚ ਸਭ ਤੋਂ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਨਅਤਕਾਰਾਂ ਨੂੰ ਇਸ ਦਾ ਵੱਡੇ ਪੱਧਰ ਉਤੇ ਫਾਇਦਾ ਹੋ ਰਿਹਾ ਹੈ ਅਤੇ ਇਨ੍ਹਾਂ ਸਨਅਤਕਾਰਾਂ ਨੂੰ ਹੁਣ ਅੱਗੇ ਵਧਦਿਆਂ ਪੰਜਾਬ ਦੇ ਬਰਾਂਡ ਅੰਬੈਸਡਰ ਬਣਦਿਆਂ ਸੂਬੇ ਲਈ ਨਿਵੇਸ਼ ਨੂੰ ਆਕਰਸ਼ਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।

ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਤੇ ਵੀ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਨਅਤ ਦੇ ਪੱਖ ਵਿੱਚ ਅਨੁਕੂਲ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਦੇ ਪ੍ਰਾਜੈਕਟਾਂ ਨੂੰ ਛੇਤੀ ਮਨਜ਼ੂਰੀਆਂ ਦੇਣ ਲਈ ਉਨ੍ਹਾਂ ਦੀ ਸਹੂਲਤ ਵਾਸਤੇ ਜਲਦ ਹੀ ਰੰਗਦਾਰ ਅਸ਼ਟਾਮ ਪੇਪਰ ਦੀ ਸਹੂਲਤ ਦੇਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਰਾਜ ਭਰ ਵਿੱਚ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਲਈ ਸਨਅਤੀ ਇਕਾਈਆਂ ਸਥਾਪਤ ਕਰਨ ਵਾਸਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...