Tuesday, May 7, 2024

ਵਾਹਿਗੁਰੂ

spot_img
spot_img

ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਫਰਵਰੀ, 2023:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ
ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਸ. ਬੈਂਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਪਹਿਲਾਂ ਸਕੂਲ ਵਰਦੀ ਨਹੀਂ ਦਿੱਤੀ ਜਾਂਦੀ ਸੀ ਪਰ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਬਾਰੇ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰੌਚਿਕਤਾ ਭਰਪੂਰ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕਰਵਾਏ ਗਏ ਹਨ।

ਸ. ਬੈਂਸ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਦਾ ਹਰ ਪੱਖ ਤੋਂ ਵਿਕਾਸ ਕਰਨਾ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...