Tuesday, May 7, 2024

ਵਾਹਿਗੁਰੂ

spot_img
spot_img

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ: ਕੈਬਿਨੇਟ ਮੰਤਰੀ ਅਮਨ ਅਰੋੜਾ

- Advertisement -

Sports needs to be promoted to keep youth away from drugs: Aman Arora

ਯੈੱਸ ਪੰਜਾਬ
ਰੂਪਨਗਰ, 2 ਫ਼ਰਵਰੀ, 2023:
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ ਸਾਲ ਕਰਵਾ ਕੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਵੀ ਮਿਲਦਾ ਹੈ।

ਉਨ੍ਹਾਂ ਕਿਹਾ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰੀਏ ਜਿਸ ਵਿਚ ਪੰਜਾਬ ਸਰਕਾਰ ਨਾਲ ਮਿਲਕੇ ਸਮਾਜਿਕ ਜਥੇਬੰਦੀਆਂ ਅਹਿਮ ਰੋਲ ਨਿਭਾ ਸਕਦੀਆਂ ਹਨ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਮਾਜਿਕ ਖ਼ੇਤਰ ਵਿੱਚ ਪਾਏ ਜਾਂਦੇ ਯੋਗਦਾਨ ਅਤੇ ਖੇਡਾਂ ਵਿਚ ਖਿਡਾਰੀਆਂ ਦਾ ਮਾਣ ਸਤਿਕਾਰ ਕਰਨ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੀ ਜਵਾਨੀ ਪੂਰੇ ਵਿਸ਼ਵ ਵਿਚ ਸਿਰਮੌਰ ਸੀ ਜਿਸ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਰੇ ਨਾਲ ਜਾਣਿਆ ਜਾਂਦਾ ਸੀ। ਰੰਗਲੇ ਪੰਜਾਬ ਨੂੰ ਮੁੜ੍ਹ ਖੁਸ਼ਹਾਲ ਕਰਨ ਲਈ ਪੇਂਡੂ ਖੇਡਾਂ ਕੱਬਡੀ, ਹਾਕੀ ਅਤੇ ਰੱਸਾ ਕੱਸੀ ਵਿਸ਼ੇਸ਼ ਤੌਰ ਉੱਤੇ ਸਹਾਈ ਹੋ ਸਕਦੀਆਂ ਹਨ ਜਿਸ ਲਈ ਪੰਜਾਬ ਸਰਕਾਰ ਪੁਰਜੋਰ ਯਤਨ ਕਰ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਪਹਿਲੀ ਵਾਰ ਰੂਪਨਗਰ ਜ਼ਿਲ੍ਹੇ ਵਿੱਚ ਆਉਣ ਤੇ ਰੂਪਨਗਰ ਪੁਲੀਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਸ ਖੇਡ ਸਮਾਗਮ ਵਿਚ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾਕਟਰ ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਪੀ ਰਾਜਪਾਲ ਹੁੰਦਲ, ਐਸ ਡੀ ਐੱਮ ਹਰਬੰਸ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਪ੍ਰੋ. ਜਤਿੰਦਰ ਗਿੱਲ ਅਤੇ ਸੀਨੀਅਰ ਕਿਸਾਨ ਆਗੂ ਵੀ ਹਾਜਰ ਸਨ।

ਇਹ ਸਲਾਨਾ ਖੇਡ ਸਮਾਰੋਹ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਸਮੁੱਚੇ ਕਲੱਬ ਮੈਂਬਰ ਸ.ਜੈ ਸਿੰਘ ਚੱਕਲ, ਸ.ਬਲਦੇਵ ਸਿੰਘ ਚੱਕਲ, ਸ.ਮੇਜਰ ਸਿੰਘ ਮਾਹਲ, ਸ.ਗੁਰਦੀਪ ਸਿੰਘ ਦੀਪੂ ਮਾਹਲ, ਸ.ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਸ.ਬਿੱਟੂ ਬਾਜਵਾ ਸਰਪੰਚ ਰੋਡਮਾਜਰਾ, ਸ.ਸਤਵਿੰਦਰ ਸਿੰਘ ਚੈੜੀਆ, ਸ.ਸੁਖਵਿੰਦਰ ਸਿੰਘ ਗਿੱਲ, ਸ.ਨਰਿੰਦਰ ਸਿੰਘ ਮਾਵੀ, ਸ. ਸੁਰਿੰਦਰ ਸਿੰਘ ਲੋਹਾਰੀ, ਸ.ਮੋਹਰ ਸਿੰਘ ਖਾਬੜਾ, ਸ.ਕੁਲਵੰਤ ਤਿਰਪੜੀ, ਸ.ਜਗਤਾਰ ਸਿੰਘ ਚਰਮੜੀ, ਨੰਬਰਦਾਰ ਰੋਡਮਾਜਰਾ ਸ.ਉਮਰਾਓ ਸਿੰਘ ਵੱਲੋਂ ਕਰਵਾਏ ਜਾਂਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...