Thursday, May 9, 2024

ਵਾਹਿਗੁਰੂ

spot_img
spot_img

ਡਾ ਐਮ ਐਸ ਰੰਧਾਵਾ ਕਲਾ ਉਤਸਵ ਮੌਕੇ ਅੱਠ ਹਸਤੀਆਂ ਸਨਮਾਨਿਤ

- Advertisement -

8 personalities honoured during Dr MS Randhawa ‘Kala Utsav’

ਯੈੱਸ ਪੰਜਾਬ
ਚੰਡੀਗੜ੍ਹ, 2 ਫ਼ਰਵਰੀ, 2023:
ਪੰਜਾਬ ਆਰਟਸ ਕੌਂਸਲ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ ਸੁਰਜੀਤ ਪਾਤਰ ਦੀ ਅਗਵਾਈ ਹੇਠ ਸਲਾਨਾ ਡਾ ਐਮ ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ ਵੱਖ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

ਗੀਤਕਾਰੀ ਵਿਚ ਵੱਡੇ ਯੋਗਦਾਨ ਬਦਲੇ ਉਘੇ ਗੀਤਕਾਰ ਬਾਬੂ ਸਿੰਘ ਮਾਨ, ਸਾਹਿਤ ਦੇ ਖੇਤਰ ਵਿਚ ਯੋਗਦਾਨ ਲਈ ਲੇਖਕ ਓਮ ਪ੍ਰਕਾਸ਼ ਗਾਸੋ,ਨਾਵਲਕਾਰ ਦੇ ਤੌਰ ਉਤੇ ਮਨਮੋਹਨ ਬਾਵਾ,ਚਿਤਰਕਾਰੀ ਵਿਚ ਦੇਣ ਬਦਲੇ ਚਿਤਰਕਾਰ ਸਿਧਾਰਥ, ਲੋਕ ਗਾਇਕੀ ਵਾਸਤੇ ਪੂਰਨ ਚੰਦ ਵਡਾਲੀ, ਚਿਤਰਕਲਾ ਵਾਸਤੇ ਅਨੁਪਮ ਸੂਦ, ਲੋਕ ਕਲਾ ਵਾਸਤੇ ਸ਼ੰਨੋ ਖੁਰਾਣਾ, ਨਾਟਕ ਖੇਤਰ ਵਿਚ ਡਾ ਸਵਰਾਜਬੀਰ ਦੇ ਨਾਂ ਸ਼ਾਮਿਲ ਹਨ।

ਸਮਾਗਮ ਦੇ ਆਰੰਭ ਵਿਚ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਸਨਮਾਨਿਤ ਸ਼ਖਸੀਅਤਾਂ ਦੀ ਦੇਣ ਬਾਰੇ ਚਾਨਣਾ ਪਾਇਆ। ਉਘੇ ਲੇਖਕ ਗੁਲਜਾਰ ਸਿੰਘ ਸੰਧੂ ਨੇ ਡਾ ਰੰਧਾਵਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਗਮ ਵਿਚ ਡਾ ਰੰਧਾਵਾ ਦੇ ਪਰਿਵਾਰ ਨੇ ਲੀ ਸ਼ਿਰਕਤ ਕੀਤੀ।

ਪੁਰਸਕਾਰ ਭੇਟ ਦੀ ਰਸਮ ਬਾਅਦ ਆਰ ਐਸ ਡੀ ਕਾਲਜ ਦੇ ਵਿਦਿਆਰਥੀਆਂ ਨੇ ਹੀਰ ਵਾਰਿਸ ਦਾ ਪਰੰਪਰਾਗਤ ਗਾਇਨ ਪੇਸ਼ ਕੀਤਾ। ਸਨਮਾਨਿਤ ਸ਼ਖਸੀਅਤਾਂ ਨੇ ਆਪੋ ਆਪਣੇ ਤਜਰਬੇ ਸਾਂਝੇ ਕੀਤੇ, ਸਰੋਤਿਆਂ ਨੇ ਸਾਹ ਰੋਕ ਕੇ ਸੁਣਿਆ। ਫਿਲਮਕਾਰ ਹਰਜੀਤ ਸਿੰਘ ਦੀ ਨੰਦ ਲਾਲ ਨੂਰਪੁਰੀ ਬਾਰੇ ਬਣਾਈ ਫਿਲਮ ਦਿਖਾਈ ਗਈ ਤੇ ਲੋਕ ਗਾਇਕਾ ਰਜਾ ਹੀਰ ਨੇ ਲੋਕ ਗੀਤ ਗਾ ਕੇ ਸਰੋਤਿਆਂ ਦਾ ਮਨ ਮੋਹਿਆ। ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਧੰਨਵਾਦੀ ਸ਼ਬਦ ਆਖੇ। ਮੰਚ ਸੰਚਾਲਨ ਸਕੱਤਰ ਡਾ ਲਖਵਿੰਦਰ ਜੌਹਲ ਨੇ ਬਾਖੂਬੀ ਕੀਤਾ।

ਇਸ ਮੌਕੇ ਕਿਤਾਬਾਂ ਦੀਆਂ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਬਾਰੇ ਪ੍ਰਦਰਸ਼ਨੀਆਂ ਲਾਈਆਂ ਗਈਆਂ।ਇਸ ਮੌਕੇ ਪ੍ਰੀਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਕੇਵਲ ਧਾਲੀਵਾਲ, ਪ੍ਰੀਤਮ ਰੁਪਾਲ, ਸਰਬਜੀਤ ਸੋਹਲ, ਜਸਬੀਰ ਭੁੱਲਰ, ਜਸਪਾਲ ਮਾਨਖੇੜਾ, ਜੰਗ ਬਹਾਦਰ ਗੋਇਲ, ਅਮਰਜੀਤ ਗਰੇਵਾਲ ਸਮੇਤ ਕਈ ਸ਼ਖਸ਼ੀਅਤਾਂ ਹਾਜਿਰ ਰਹੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...