Tuesday, May 7, 2024

ਵਾਹਿਗੁਰੂ

spot_img
spot_img

ਅਮਰੀਕਾ ਦੀ ਇਕ ਅਦਾਲਤ ਨੇ ਨਫਰਤੀ ਅਪਰਾਧ ਦਾ ਸ਼ਿਕਾਰ ਹੋਏ ਸਿੱਖ ਦੇ ਹੱਕ ਵਿਚ ਦਿੱਤਾ ਫੈਸਲਾ, ਮਾਮਲੇ ਦੀ ਹੋਵੇਗੀ ਜਾਂਚ

- Advertisement -

US Court passes verdict in favour of elderly Sikh victim of Hate Crime

ਯੈੱਸ ਪੰਜਾਬ

ਸੈਕਰਾਮੈਂਟ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ), ਫਰਵਰੀ 3 – ਇਕ ਅਮਰੀਕੀ ਅਦਾਲਤ ਨੇ 2021 ਵਿਚ ਨਫਰਤੀ ਅਪਰਾਧ ਦਾ ਸ਼ਿਕਾਰ ਬਣੇ 66 ਸਾਲਾ ਬਜ਼ੁਰਗ ਸਿੱਖ ਰੂਬਲ ਕਲੇਰ ਦੇ ਹੱਕ ਵਿਚ ਫੈਸਲਾ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਘਟਨਾ 11 ਮਈ 2021 ਦੀ ਹੈ ਜਦੋਂ ਸਾਊਥ ਬੂਟੇ ਮਾਰਕਿਟ ਵਿਚ ਇਕ ਸਟੋਰ ਵਿੱਚ ਇਕ ਔਰਤ ਨੇ ਕਲੇਰ ਉਪਰ ਨਸਲੀ ਭੱਦੀਆਂ ਟਿਪਣੀਆਂ ਕੀਤੀਆਂ ਤੇ ਉਸ ਨੂੰ ਕਾਰ ਹੇਠ ਦਰੜ ਦੇਣ ਦੀ ਧਮਕੀ ਦਿੱਤੀ। ਬਾਅਦ ਵਿਚ ਕਲੇਰ ਦੇ ਘਰ ਦੇ ਬਾਹਰ ਇਤਰਾਜ਼ਯੋਗ ਟਿਪਣੀਆਂ ਚਾਕ ਨਾਲ ਲਿੱਖੀਆਂ ਮਿਲੀਆਂ। ਸਿੱਖ ਕੁਲੀਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਵਿਚ ਨਾਕਾਮ ਰਹੀ। ਇਥੋਂ ਤੱਕ ਕੇ ਅਫਸਰਾਂ ਨੇ ਸਬੂਤਾਂ ਨਾਲ ਛੇੜਛਾੜ ਵੀ ਕੀਤੀ ਤੇ ਕਲੇਰ ਦੇ ਘਰ ਦੇ ਬਾਹਰ ਲਿੱਖੀਆਂ ਨਸਲੀ ਟਿਪਣੀਆਂ ਤਸਵੀਰਾਂ ਲੈਣ ਤੋਂ ਪਹਿਲਾਂ ਹੀ ਮਿਟਾ ਦਿੱਤੀਆਂ। ਕਲੇਰ ਨੇ ਸੂਟਰ ਕਾਊਂਟੀ ਸ਼ੈਰਿਫ ਦਫਤਰ ਦੇ ਡਿਪਟੀਆਂ, ਸੂਟਰ ਕਾਊਂਟੀ ਤੇ ਔਰਤ ਵਿਰੁੱਧ 41 ਸਫਿਆਂ ਤੇ ਅਧਾਰਤ ਸਿਵਲ ਪਟੀਸ਼ਨ ਅਦਾਲਤ ਵਿਚ ਦਾਇਰ ਕੀਤੀ ਜਿਸ ਵਿਚ ਦੋੋਸ਼ ਲਾਇਆ ਕਿ ਉਸ ਵਿਰੁੱਧ ਹੋਏ ਨਸਲੀ ਅਪਰਾਧ ਦੀ ਉਚਿੱਤ ਜਾਂਚ ਨਹੀਂ ਹੋਈ। ਸਿੱਖ ਕੁਲੀਸ਼ਨ ਨੇ ਕਿਹਾ ਹੈ ਕਿ ਅਦਾਲਤ ਦਾ ਫੈਸਲਾ ਨਾ ਕੇਵਲ ਕਲੇਰ ਬਲਕਿ ਸਮੁੱਚੇ ਸਿੱਖ ਭਾਈਚਾਰੇ ਲਈ ਵੱਡੀ ਅਹਿਮੀਅਤ ਰਖਦਾ ਹੈ। ਕੁਲੀਸ਼ਨ ਨੇ ਸੂਟਰ ਕਾਊਂਟੀ ਡਿਸਟ੍ਰਿਕਟ ਅਟਾਰਨੀ ਦਫਤਰ ਨੂੰ ਬੇਨਤੀ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਵਿਰੁੱਧ ਅਪਰਾਧਕ ਦੋਸ਼ ਆਇਦ ਕੀਤੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...