Tuesday, May 7, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਵਿਖ਼ਾ ਕੇ ਰਵਾਨਾ ਕੀਤਾ

- Advertisement -

ਯੈੱਸ ਪੰਜਾਬ

ਜਲੰਧਰ, 4 ਫਰਵਰੀ, 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ–ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’  ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ ‘ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ।

ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਹਾਜ਼ਰ ਸਨ। 

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...