ਸਾਹਿਬਜ਼ਾਦਾ ਅਜੀਤ ਸਿੰਘ ਨਗਰ
7 ਨਵੰਬਰ, 2024
ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਖੰਡ ਮਿੱਲਾਂ ਦਾ ਸਾਲ 2024-25, ਦਾ ਪਿੜਾਈ ਸੀਜ਼ਨ, 25 ਨਵੰਬਰ, 2024 ਤੋਂ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਮੱਦੇਨਜ਼ਰ ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ, ਡਾ. ਸੇਨੂ ਦੁੱਗਲ, ਆਈ.ਏ.ਐਸ. ਵੱਲੋਂ ਅੱਜ ਰਾਜ ਦੀਆਂ ਸਮੂਹ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ।
ਡਾ. ਦੁੱਗਲ ਵੱਲੋਂ ਮੀਟਿੰਗ ਦੌਰਾਨ ਆਉਣ ਵਾਲੇ ਪਿੜਾਈ ਸੀਜ਼ਨ 2024-25 ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਜਨਰਲ ਮੈਨੇਜਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਮਿੱਲਾਂ ਨੂੰ ਅਗਲੇ ਪਿੜਾਈ ਸੀਜ਼ਨ ਲਈ ਸਮੇਂ-ਸਿਰ ਪੂਰਣ ਰੂਪ ਵਿੱਚ ਤਿਆਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ ਦੀ‘ਰਿਪੇਅਰ ਅਤੇ ਮੈਨਟੀਨੈਂਸ’ ਤਸੱਲੀਬਖਸ਼ ਢੰਗ ਨਾਲ ਕੀਤੀ ਜਾਵੇ।
ਉਨ੍ਹਾਂ ਕਿਹਾ ਆਉਣ ਵਾਲੇ ਪਿੜਾਈ ਸੀਜ਼ਨ ਵਿੱਚ ਗੰਨੇ ਦੀ ਪਿੜਾਈ ਅਤੇ ਖੰਡ ਦੇ ਉਤਪਾਦਨ ਦਾ ਕੰਮ ਨਿਰਵਿਘਨ ਚਲਾਉਣ ਲਈ ਮਿੱਲ ਮਸ਼ੀਨਰੀ ਦਾ ਚਾਲੂ ਹਾਲਤ ਵਿੱਚ ਹੋਣਾ ਲਾਜ਼ਮੀ ਹੈ ਜਾ ਸਕੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਪਵੇ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਨੂੰ ਦੀ ਗੰਨੇ ਅਦਾਇਗੀ ਸਮੇਂ ਸਿਰ ਕਰਨ ਬਾਰੇ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ।
ਐਮ ਡੀ ਸ਼ੂਗਰਫੈੱਡ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਖੰਡ ਦਾ ਉਤਪਾਦਨ ਬਹੁਤ ਹੀ ਸੁਚੱਜੇ ਅਤੇ ਸਾਫ-ਸਫਾਈ ਵਾਲੇ ਢੰਗ ਨਾਲ ਕੀਤਾ ਜਾਵੇ, ਤਾਂ ਜੋ ਵਧੀਆ ਕੁਆਲਿਟੀ ਦੀ ਖੰਡ, ਮਿੱਲਾਂ ਵੱਲੋਂ ਤਿਆਰ ਕੀਤੀ ਜਾ ਸਕੇ। ਪ੍ਰਬੰਧਕ ਨਿਰਦੇਸ਼ਕ, ਸ਼ੂਗਰਫੈੱਡ, ਪੰਜਾਬ ਵੱਲੋਂ ਮਿੱਲ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਗਈਆ ਕਿ ਮਿੱਲ ਵਿੱਚ ਗੰਨੇ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਕਿਸਾਨ ਵਿਸ਼ਰਾਮ ਘਰਾਂ ਵਿੱਚ ਜ਼ਰੂਰੀ ਸੁਵਿੱਧਾਵਾਂ ਮੁਹੱਇਆ ਕਰਵਾਈਆ ਜਾਣ, ਚਾਹ-ਪਾਣੀ ਅਤੇ ਖਾਣੇ ਦੇ ਪ੍ਰਬੰਧ ਲਈ ਵਧੀਆ ਕੰਨਟੀਨ ਚਲਾਈ ਜਾਵੇ ਅਤੇ ਗੰਨੇ ਦੇ ਯਾਰਡ ਵਿੱਚ ਉਡੀਕ ਦਾ ਸਮਾਂ ਘੱਟ ਤੋਂ ਘੱਟ ਰੱਖਿਆ ਜਾਵੇ।
ਉਨ੍ਹਾਂ ਨੇ ਇਹ ਵੀ ਦਿਸ਼ਾ-ਨਿਰਦੇਸ਼ ਦਿੱਤੇ ਕਿ ਗੰਨੇ ਦੀ ਸਪਲਾਈ ਲਈ ਮਿੱਲ ਕੈਲੰਡਰ ਅਨੁਸਾਰ ਹੀ ਸਖਤੀ ਨਾਲ ਪਰਚੀ ਜਾਰੀ ਕੀਤੀ ਜਾਵੇ ਤਾਂ ਜੋ ਮਿੱਲ ਦੇ ਹਰ ਪ੍ਰਕਾਰ ਦੇ ਟੀਚੇ ਪ੍ਰਾਪਤ ਕੀਤੇ ਜਾ ਸਕਣ। ਇਸ ਦੇ ਨਾਲ ਹੀ ਪ੍ਰਬੰਧਕ ਨਿਰਦੇਸ਼ਕ, ਸ਼ੂਗਰਫੈੱਡ ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਨੂੰ ਪਰਚੀ ਤੇ ਦਿੱਤੀ ਗੰਨੇ ਦੀ ਕਿਸਮ ਅਨੁਸਾਰ ਸਾਫ ਸੁਥਰਾ, ਆਗ-ਖੋਰੀ ਤੋਂ ਰਹਿਤ ਪਰਾਲੀ ਨਾਲ ਬੰਨ ਕੇ ਗੰਨਾ ਸਪਲਾਈ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਬੰਧਕ ਨਿਰਦੇਸ਼ਕ, ਸ਼ੂਗਰਫੈੱਡ ਵੱਲੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਸ਼ੂਗਰਫੈੱਡ ਆਪਣੀਆਂ ਮਿੱਲਾਂ ਦੇ ਖੇਤਰ ਅਧੀਨ ਪੈਂਦੇ ਪੂਰੇ ਗੰਨੇ ਦੀ ਖਰੀਦ ਕਰਨ, ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਭੁਗਤਾਨ ਕਰਨ, ਗੰਨੇ ਦੀ ਕਾਸ਼ਤ ਰਾਹੀ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨ ਦੀ ਆਮਦਨ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ।