Friday, January 10, 2025
spot_img
spot_img
spot_img
spot_img

ASI ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਯੈੱਸ ਪੰਜਾਬ
ਚੰਡੀਗੜ੍ਹ, 8 ਨਵੰਬਰ, 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ।

ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2,50,000 ਮੰਗਣ ਅਤੇ ਬਾਅਦ ਵਿੱਚ 60,000 ਰੁਪਏ ਦੀ ਮੰਗ ਕਰਨ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਦੁਆਰਾ ਸਪੱਸ਼ਟ ਤੌਰ ਪਰ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਹਨਾਂ ਉਕਤ ਦੋਨਾਂ ਮੁਲਾਜ਼ਮਾਂ ਦੁਆਰਾ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।

ਇਸ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ. ਸਟਾਫ ਮਲੋਟ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੂਜੇ ਦੋਸ਼ੀ ਬਲਜਿੰਦਰ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ