Tuesday, January 7, 2025
spot_img
spot_img
spot_img
spot_img

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2024

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।

ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ