Saturday, May 4, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਾਲਾ ਕਤਲ ਦਾ ਬਦਲਾ ਲੈਣ ਲਈ ਦਵਿੰਦਰ ਬੰਬੀਹਾ ਗੈਂਗ ਬੱਬੂ ਮਾਨ ਤੇ ਮਨਕੀਰਤ ਔਲਖ਼ ਨੂੰ ਨਿਸ਼ਾਨਾ ਬਣਾਉਣ ਦੀ ਫ਼ਿਰਾਕ ਵਿੱਚ

- Advertisement -

Davinder Bambiha Gang has plans to hit Babbu Maan, Mankirt Aulakh to avenge killing of Sidhu Moosewala

ਯੈੱਸ ਪੰਜਾਬ
ਚੰਡੀਗੜ੍ਹ, 15 ਮਾਰਚ, 2023:
ਪਿਛਲੇ ਸਾਲ 29 ਮਈ ਨੂੰ ਕਤਲ ਕਰ ਦਿੱਤੇ ਗਏ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਦਵਿੰਦਰ ਬੰਬੀਹਾ ਗੈਂਗ ਬੱਬੂ ਮਾਨ ਅਤੇ ਮਨਕੀਰਤ ਔਲਖ਼ ਨੂੰ ਨਿਸ਼ਾਨਾ ਬਣਾ ਸਕਦਾ ਹੈ।

ਇਹ ਖ਼ੁਲਾਸਾ ਚੰਡੀਗੜ੍ਹ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਕਾਬੂ ਕੀਤੇ ਗਏ 4 ਮੈਂਬਰਾਂ ਦੇ ਹਵਾਲੇ ਨਾਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਵੱਲੋਂ ਕਾਬੂ ਕੀਤੇ 4 ਗੈਂਗ ਮੈਂਬਰ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਅਤੇ ਉਸਦੇ ਇਕ ਹੋਰ ਸਾਥੀ ਨਾਲ ਸੰਪਰਕ ਵਿੱਚ ਦੱਸੇ ਗਏ ਹਨ। ਇਨ੍ਹਾਂ ਵਿੱਚੋਂ ਇਕ ਨੂੰ ਚੰਡੀਗੜ੍ਹ ਦੇ ਸੈਕਟਰ 44 ਤੋਂ ਅਤੇ ਬਾਅਦ ਵਿੱਚ ਹੋਰ ਤਿੰਨਾਂ ਨੂੰ ਖ਼ਰੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਪੈਸ਼ਲ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਨੁਸਾਰ ਇਨ੍ਹਾਂ ਚਾਰਾਂ ਨੇ ਪ੍ਰਗਟਾਵਾ ਕੀਤਾ ਹੈ ਕਿ ਇਨ੍ਹਾਂ ਨਾਲ ਇਹ ਗੱਲ ਸਾਂਝੀ ਕੀਤੀ ਗਈ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਉਨ੍ਹਾਂ ਨੂੰ ਨੂੰ ਜੰਮੂ ਕਸ਼ਮੀਰ ਤੋਂ ਹਥਿਆਰ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਸਪੈਸ਼ਲ ਸੈੱਲ ਦੇ ਅਧਿਕਾਰੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਚਾਰਾਂ ਨੇ ਇਹ ਵੀ ਮੰਨਿਆਂ ਹੈ ਕਿ ਉਨ੍ਹਾਂ ਨਾਲ ਕੇਵਲ ਇੰਨੀ ਹੀ ਗੱਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਦੋਹਾਂ ਮਸ਼ਹੂਰ ਗਾਇਕਾਂ ਦੇ ਕਤਲ ਲਈ ਰਚੀ ਗਈ ਜਾਂ ਰਚੀ ਜਾ ਰਹੀ ਕਿਸੇ ਸਾਜ਼ਿਸ਼ ਦੀ ਯੋਜਨਾਬੰਦੀ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਜ਼ਿਕਰਯੋਗ ਹੈ ਕਿ ਕੇਵਲ ਦਵਿੰਦਰ ਬੰਬੀਹਾ ਗੈਂਗ ਹੀ ਨਹੀਂ ਸਗੋਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਅਤੇ ਹੋਰ ਕਈ ਸਮਰਥਕ ਵੀ ਇਸ ਕਤਲ ਲਈ ਉਕਤ ਦੋਹਾਂ ਗਾਇਕਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹਨ ਅਤੇ ਇਸ ਮਾਮਲੇ ਵਿੱਚ ਐਨ.ਆਈ.ਏ. ਵੱਲੋਂ ਇਨ੍ਹਾਂ ਤੋਂ ਪੁੱਛ ਗਿੱਛ ਵੀ ਕੀਤੀ ਜਾ ਚੁੱਕੀ ਹੈ ਹਾਲਾਂਕਿ ਦੋਵੇਂ ਗਾਇਕ ਵਾਰ-ਵਾਰ ਇਹ ਸਪਸ਼ਟ ਕਰਦੇ ਆ ਰਹੇ ਹਨ ਕਿ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਬੰਧ ਨਹੀਂ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,151FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...