Sunday, May 5, 2024

ਵਾਹਿਗੁਰੂ

spot_img
spot_img

ਅੰਮ੍ਰਿਤਪਾਲ ਸਿੰਘ ’ਤੇ ਐਕਸ਼ਨ ਜਾਰੀ; ਪੰਜਾਬ ਭਰ ਵਿੱਚ ‘ਮੋਬਾਇਲ ਇੰਟਰਨੈਟ ਸੇਵਾਵਾਂ’ ਬੰਦ

- Advertisement -

Punjab Police’s action against Amritpal continues, Internet services suspended

ਯੈੱਸ ਪੰਜਾਬ
ਚੰਡੀਗੜ੍ਹ, 18 ਮਾਰਚ, 2023:
ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਅੱਜ ਵਿੱਢੇ ਗਏ ਅਪ੍ਰੇਸ਼ਨ ਦੇ ਮੱਦੇਨਜ਼ਰ ਰਾਜ ਦੇ ਵਧੇਰੇ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਗ੍ਰਹਿ ਸਕੱਤਰ ਸ੍ਰੀ ਅਨੁਰਾਗ ਵਰਮਾ ਆਈ.ਏ.ਐੱਸ. ਅਨੁਸਾਰ ਸਰਕਾਰ ਵੱਲੋਂ ਬਕਾਇਦਾ ਇੰਟਰਨੈਟ ਸੇਵਾਵਾਂ ਐਤਵਾਰ ਦੁਪਹਿਰ 12 ਵਜੇ ਤਕ ਬੰਦ ਕਰ ਦਿੱਤੀਆਂ ਗਈਆਂ ਹਨ।

ਇਸ ਦੇ ਚੱਲਦਿਆਂ ਰਾਜ ਦੇ ਕਈ ਹਿੱਸਿਆਂ ਵਿੱਚ ਮੋਬਾਇਲ ਇੰਟਰਨੈਟ ਸੇਵਾਵਾਂ ਠੱਪ ਹੋ ਜਾਣ ਦੀ ਖ਼ਬਰ ਹੈ ਜਦਕਿ ਅਜੇ ਕੁਝ ਕੰਪਨੀਆਂ ਦੇ ਨੈੱਟਵਰਕ ਕੰਮ ਕਰ ਰਹੇ ਹਨ ਅਤੇ ਕੁਝ ਇਲਾਕੇ ਵੀ ਇਸ ਦੇ ਪ੍ਰਭਾਵ ਹੇਠ ਨਹੀਂ ਆਏ ਹਨ।

ਇਹਤਿਆਤ ਦੇ ਤੌਰ ’ਤੇ ਲਏ ਗਏ ਇਸ ਫ਼ੈਸਲੇ ਦੇ ਤਹਿਤ ਆਮ ਫ਼ੋਨ ਕਾÇਲੰਗ ਸੇਵਾਵਾਂ ਹੀ ਚੱਲ ਰਹੀਆਂ ਹਨ।

ਯਾਦ ਰਹੇ ਕਿ ਅੱਜ ਸਵੇਰ ਲਗਪਗ 9.30 ਵਜੇ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਵਿੱਢਿਆ ਅਪ੍ਰੇਸ਼ਨ ਅਜੇ ਮੁਕੰਮਲ ਨਹੀਂ ਹੋਇਆ ਹੈ ਕਿਉਂਕਿ ਮਲਸੀਆਂ ਅਤੇ ਸ਼ਾਹਕੋਟ ਇਲਾਕੇ ਵਿੱਚ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਰੋਕੇ ਜਾਣ ’ਤੇ ਭਾਵੇਂ ਉਸਦੇ 6 ਸਾਥੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਏ ਜਾਣ ਦੀ ਖ਼ਬਰ ਹੈ ਪਰ ਨਾਲ ਹੀ ਇਹ ਵੀ ਸੂਚਨਾ ਹੈ ਕਿ ਅੰਮ੍ਰਿਤਪਾਲ ਸਿੰਘ ਮੌਕੇ ’ਤੋਂ ਨਿਕਲ ਜਾਣ ਵਿੱਚ ਸਫ਼ਲ ਹੋ ਗਏ ਅਤੇ ਪੁਲਿਸ ਉਸ ਦਾ ਲਗਾਤਾਰ ਪਿੱਛਾ ਕਰ ਰਹੀ ਹੈ।

ਇਸੇ ਦੌਰਾਨ ਇਕ ਗੱਡੀ, ਜਿਸ ਵਿੱਚ ਸਮਝਿਆ ਜਾਂਦਾ ਹੈ ਕਿ ਅੰਮ੍ਰਿਤਪਾਲ ਸਿੰਘ ਆਪ ਮੌਜੂਦ ਸੀ, ਵਿੱਚੋਂ ਸੰਗਤਾਂ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਉਹਨਾਂ ਨੂੰ ਲੋਕੇਸ਼ਨ ਭੇਜੀ ਜਾ ਰਹੀ ਹੈ ਅਤੇ ਉਹ ਉਸ ਲੋਕੇਸ਼ਨ ’ਤੇ ਪਹੁੰਚਣ।

ਸਮਝਿਆ ਜਾਂਦਾ ਹੈ ਕਿ ਇਹ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਹੀ ਇਕਦਮ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ ਲੋਕ ਕਿਤੇ ਵੀ ਇਕੱਤਰ ਨਾ ਹੋ ਸਕਣ ਅਤੇ ਦੂਜੇ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ’ਤੇ ਕੋਈ ਅਫ਼ਵਾਹਾਂ ਨਾ ਫ਼ੈਲਾਈਆਂ ਜਾ ਸਕਣ।

ਇਸ ਨੂੰ ਵੀ ਪੜ੍ਹੋ:
ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ; ਅੰਮ੍ਰਿਤਸਰ ਵਿੱਚ ਜੱਦੀ ਪਿੰਡ ‘ਸੀਲ’, ਪੰਜਾਬ ਭਰ ’ਚ ਇੰਟਰਨੈਟ ਸੇਵਾਵਾਂ ਬੰਦ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ? ਸਾਥੀ ਨੇ ਵੀਡੀਓ ਰਾਹੀਂ ਕੀਤੀ ‘ਪੁਸ਼ਟੀ’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...