spot_img
Monday, June 17, 2024

ਵਾਹਿਗੁਰੂ

spot_img
spot_img

Delhi ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ Guru Tegh Bahadur Ji ਦੇ ਨਾਂ ’ਤੇ ਰੱਖਿਆ ਜਾਵੇ: DSGMC

- Advertisement -

Jaspreet Singh Karamsar ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਯੈੱਸ ਪੰਜਾਬ
ਨਵੀਂ ਦਿੱਲੀ, 8 ਸਤੰਬਰ, 2023:
ਦੇਸ਼ ਵਿਚ ਮੋਦੀ ਸਰਕਾਰ ਵੱਲੋਂ ਇੰਡੀਆ ਨਾਂ ਬਦਲ ਕੇ ਭਾਰਤ ਕਰਨ ਦਾ ਮਾਮਲਾ ਸੁਰਖੀਆਂ ਵਿੱਚ ਹੈ, ਇਸੇ ਕੜੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਰਕਾਰ ਨੂੰ ਸੁਝਾਅ ਦਿੰਦਿਆ ਅਪੀਲ ਕੀਤੀ ਹੈ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਿਆ ਜਾਵੇ।

ਸ: ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਹਿੰਦੂ ਧਰਮ ਦੀ ਰੱਖਿਆ ਅਤੇ ਭਾਰਤ ਦੀ ਸਭਿਅਤਾ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ। ਮਗਰ ਅਫਸੋਸ ਕਿ ਇੰਨੇ ਸਾਲਾਂ ਬਾਅਦ ਵੀ ਸਮਾਜ ਅੱਜ ਤੱਕ ਉਸ ਦੀ ਕੁਰਬਾਨੀ ਨੂੰ ਨਹੀਂ ਸਮਝ ਸਕਿਆ।

ਅੱਜ ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਰੱਖਣ ਦੀ ਗੱਲ ਚੱਲ ਰਹੀ ਹੈ, ਇਸ ਲਈ ਜਿਸ ਮਹਾਨ ਕੁਰਬਾਨੀ ਦੀ ਬਦੌਲਤ ਅੱਜ ਭਾਰਤ ਦੀ ਹੋਂਦ ਹੈ, ਉਸ ਨੂੰ ਮੁੱਖ ਰੱਖਦਿਆਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂਓ ਰੱਖਿਆ ਜਾਵੇ ਨਾਲ ਹੀ ਇਤਿਹਾਸ ਬਾਰੇ ਜਾਣਕਾਰੀ ਦੇਣ ਵਾਲੇ ਬੋਰਡ ਵੀ ਸਥਾਪਤ ਕੀਤੇ ਜਾਣ ਤਾਂ ਜੋ ਭਾਰਤਵਾਸੀਆਂ ਨੂੰ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਜਾਣਕਾਰੀ ਮਿਲ ਸਕੇ ਕਿ ਕਿਉਂ ਅਤੇ ਕਿਸ ਲਈ ਦਿੱਤੀ ਗਈ ਸੀ।

ਸ. ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ, ਉਸ ਤੋਂ ਪਤਾ ਚਲਦਾ ਹੈ ਕਿ ਗੁਰੂ ਸਾਹਿਬ ਪ੍ਰਤੀ ਕਿਤਨੀ ਸ਼ਰਧਾ ਭਾਵਨਾ ਉਨ੍ਹਾਂ ਦੇ ਮਨ ਵਿਚ ਹੈ। ਕਿਸੇ ਵੀ ਕਾਰਣ ਜੇ ਅਜਿਹਾ ਸੰਭਵ ਨਹੀਂ ਹੁੰਦਾ ਤਾਂ ਨਵੇਂ ਬਣਨ ਵਾਲੇ ਜੇਵਰ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਣ ਦਾ ਵਿਚਾਰ ਸਰਕਾਰ ਵੱਲੋਂ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...