Thursday, May 16, 2024

ਵਾਹਿਗੁਰੂ

spot_img
spot_img

ਭਗਵਾਨ ਵਾਲਮੀਕ ਪ੍ਰਕਾਸ਼ ਉਤਸਵ ਸੰਬੰਧੀ ਰਾਜ ਪੱਧਰੀ ਸਮਾਗਮ ਜਲੰਧਰ ’ਚ – ਆਗੂਆਂ, ਡੀ.ਸੀ. ਤੇ ਸੀ.ਪੀ. ਨੇ ਲਿਆ ਤਿਆਰੀਆਂ ਦਾ ਜਾਇਜ਼ਾ

- Advertisement -

ਜਲੰਧਰ, 11 ਅਕਤੂਬਰ, 2019 –

ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ ਵਲੋਂ ਪੰਜਾਬ ਸਰਕਾਰ ਵਲੋਂ 13 ਅਕਤੂਬਰ ਨੂੰ ਡੀ.ਏ.ਵੀ.ਇੰਜੀਨੀਅਰਿੰਗ ਅਤੇ ਤਕਨਾਲੌਜੀ ਕਾਲਜ ਜਲੰਧਰ ਵਿਖੇ ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਸਥਾਰ ਵਿੱਚ ਜਾਇਜ਼ਾ ਲਿਆ ਗਿਆ।

ਡੇਵੀਏਟ ਕਾਲਜ ਵਿਖੇ ਮੀਟਿੰਗ ਦੌਰਾਨ ਉਨਾਂ ਨਾਲ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਵੀ ਮੌਜੂਦ ਸਨ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮੌਕੇ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਮਾਗਮ ਵਿੱਚ ਸਿਰਕਤ ਕਰਨ ਵਾਲੇ ਲੋਕਾਂ ਦੇ ਬੈਠਨ ਲਈ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਸਦ ਮੈਂਬਰ ਅਤੇ ਸ੍ਰੀ ਵੇਰਕਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 13 ਅਕਤੂਬਰ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਬਾਰੇ ਬਣਾਈ ਗਈ ਵਿਸਥ੍ਰਿਤ ਯੋਜਨਾਬੰਧੀ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ ਉਨਾਂ ਨੂੰ ਸੱਚਾ ਸਜਦਾ ਹੋਵੇਗਾ ਜਿਨਾਂ ਨੇ ਇਸ ਪਵਿੱਤਰ ਧਰਤੀ ’ਤੇ ਬਰਾਬਰਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕੀਤਾ।

ਉਨ੍ਹਾਂ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਭਗਵਾਨ ਵਾਲਮਿਕੀ ਜੀ ਵਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਮਹਾਨ ਰੂਹਾਨੀ ਰਹਿਬਰ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫ਼ੇ ’ਤੇ ਚਾਨਣਾ ਪਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਅਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖਣ ’ਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਸ਼ਰਮਾ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੂਰਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਭਗਵਾਨ ਵਾਲਮਿਕੀ ਜੀ ਦੀ ਮਹਿਮਾ ਦਾ ਗੁਣਗਾਣ ਕਰਨਗੇ।

ਇਸ ਮੌਕੇ ਕਰਤਾਰਪੁਰ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸੰਜੀਵ ਸ਼ਰਮਾ ਅਤੇ ਡਾ.ਜੈ ਇੰਦਰ ਸਿੰਘ, ਸਕੱਤਰ ਆਰ.ਟੀ.ਏ.ਡਾ. ਨਯਨ ਜੱਸਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ ਅਤੇ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...