Sunday, May 19, 2024

ਵਾਹਿਗੁਰੂ

spot_img
spot_img

‘ਸਰਾਭਾ’ ਫ਼ਿਲਮ ਨਾਲ ਮੁੜ ਦਰਸ਼ਕਾਂ ਦੇ ਰੂਬਰੂ ਹੋਵੇਗਾ ਜਪਤੇਜ ਸਿੰਘ

- Advertisement -

ਬਾਲ ਕਲਾਕਾਰ ਦੇ ਰੂਪ ਵਿੱਚ ਅਮਿੱਟ ਛਾਪ ਛੱਡ ਚੁੱਕਾ ਜਪਤੇਜ ਸਿੰਘ ਹੁਣ ਕਰਤਾਰ ਸਿੰਘ ਸਰਾਭਾ ਦੇ ਕਿਰਦਾਰ ਵਿੱਚ ਆਵੇਗਾ ਨਜ਼ਰ

ਜਿੰਦ ਜਵੰਦਾ
“ਜੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ”ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ ਪਰ ਉਸਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ। ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ ਜਪਤੇਜ ਹੁਣ ਬਤੌਰ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਕਿਰਦਾਰ ਵਿੱਚ ਨਿਰਦੇਸ਼ਕ ਕਵੀ ਰਾਜ ਦੀ ਫਿਲਮ “ਸਰਾਭਾ” ਵਿੱਚ ਨਜ਼ਰ ਆਵੇਗਾ।

ਕਈ ਫਿਲਮਾਂ ਵਿੱਚ ਬਾਲ ਕਲਾਕਾਰ ਵਜੋਂ ਜਪਤੇਜ ਦੀ ਅਦਾਕਾਰੀ ਦੇਖ ਚੁੱਕੇ ਦਰਸ਼ਕ ਹੁਣ ਇੱਕ ਦਮ ਜਪਤੇਜ ਨੂੰ ਜਵਾਨ ਗੱਭਰੂ ਦੇ ਕਿਰਦਾਰ ਵਿੱਚ ਦੇਖ ਖ਼ੁਸ਼ ਅਤੇ ਹੈਰਾਨ ਹਨ। ਤਿੰਨ ਨਵੰਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋਣ ਜਾ ਰਹੀ ਆਪਣੀ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਖੁਸ਼ ਹੈ। ਫਿਲਮ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ ‘ਤੇ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਦਰਜਨਾਂ ਪੰਜਾਬੀ ਫ਼ਿਲਮਾਂ ਦੇ ਲਾਈਨ ਨਿਰਮਾਤਾ ਰਹਿ ਚੁੱਕੇ ਸਵਰਨ ਸਿੰਘ ਦਾ ਇਹ ਹੋਣਹਾਰ ਫਰਜੰਦ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ, ਜਿਸ ਕਾਰਨ ਉਹ ਫਿਲਮਾਂ ਤੋਂ ਦੂਰ ਹੋ ਗਿਆ ਸੀ ਪਰ ਹੁਣ ਉਹ ਇਸ ਫਿਲਮ ਜ਼ਰੀਏ ਆਪਣੀ ਜਬਰਦਸਤ ਵਾਪਸੀ ਕਰ ਰਿਹਾ ਹੈ।

ਉੜਣੇ ਦੌਰਾਨ ਮਿਲਖਾ ਸਿੰਘ ਦੀ ਜ਼ਿੰਦਗੀ ‘ਤੇ ਬਣੀ ਬਾਲੀਵੱਡ ਫਿਲਮ “ਭਾਗ ਮਿਲਖਾ ਭਾਗ” ਵਿੱਚ ਮਿਲਖਾ ਸਿੰਘ ਦਾ ਬਚਪਨ ਦਾ ਕਿਰਦਾਰ ਨਿਭਾਉਣ ਵਾਲਾ ਜਪਤੇਜ ਪੰਜਾਬੀ ਫ਼ਿਲਮ “ਸੰਨ ਆਫ਼ ਮਨਜੀਤ ਸਿੰਘ” ਅਤੇ “ਮਿੱਟੀ ਦਾ ਫਰੋਲ ਜੋਗੀਆ” ਸਮੇਤ ਦਰਜਨ ਦੇ ਨੇੜੇ ਫ਼ਿਲਮਾਂ ਵਿੱਚ ਬਾਲ ਕਲਾਕਾਰ ਵਜੋਂ ਆਪਣੀ ਅਮਿੱਟ ਛਾਪ ਛੱਡ ਚੁੱਕਾ ਹੈ। ਆਪਣੀ ਮੁੱਢਲੀ ਪੜਾਈ ਲਈ ਫਿਲਮਾਂ ਤੋਂ ਦੂਰ ਹੋਇਆ ਜਪਤੇਜ ਇਕ ਸਰਦਾਰ ਹੀਰੋ ਵਜੋਂ ਪੰਜਾਬੀ ਸਿਨਮਾ ਵਿੱਚ ਸਰਗਰਮ ਹੋਇਆ ਹੈ।

ਜਪਤੇਜ ਦੱਸਦਾ ਹੈ ਕਿ ਪੰਜਾਬੀ ਸਿਨਮਾ ਵਿੱਚ ਵਾਪਸੀ ਅਤੇ ਸਥਾਪਤੀ ਦੀ ਸ਼ੁਰੂਆਤ ਲਈ ਉਹ ਇਕ ਵਧੀਆ ਫਿਲਮ ਦੀ ਭਾਲ ਵਿੱਚ ਸੀ, ਜੋ “ਸਰਾਭਾ” ਫਿਲਮ ਜ਼ਰੀਏ ਪੂਰੀ ਹੋਈ ਹੈ। ਉਹ ਦੱਸਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਕਿਰਦਾਰ ਨਿਭਾਉਣਾ ਉਸ ਲਈ ਫਖਰ ਵਾਲੀ ਗੱਲ ਹੈ। ਸਭ ਤੋਂ ਛੋਟੀ ਉਮਰ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਇਹ ਕਿਰਦਾਰ ਅਦਾ ਕਰਦਿਆਂ ਉਸਨੇ ਉਹਨਾਂ ਦੀ ਸਖਸ਼ੀਅਤ ਦਾ ਪ੍ਰਭਾਵ ਕਬੂਲਿਆ ਹੈ। ਇਸ ਫਿਲਮ ਲਈ ਉਸਨੇ ਬੇਹੱਦ ਮਿਹਨਤ ਕੀਤੀ ਹੈ।

ਕਰਤਾਰ ਸਿੰਘ ਸਰਾਭਾ ਇੱਕ ਬਹੁਮੁਖੀ ਸਖਸ਼ੀਅਤ ਸਨ ਜੋ ਮਹਿਜ 15 ਸਾਲ ਦੀ ਉਮਰ ਵਿੱਚ ਗਦਰ ਲਹਿਰ ਦਾ ਹਿੱਸਾ ਬਣ ਗਏ ਸਨ। ਇਹ ਕਿਰਦਾਰ ਨਿਭਾਉਣ ਲਈ ਉਹਨਾਂ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਕਈ ਕਿਤਾਬਾਂ ਵੀ ਪੜੀਆਂ। ਦਰਸ਼ਕ ਉਸਨੂੰ ਕਰਤਾਰ ਸਿੰਘ ਸਰਾਭਾ ਦੇ ਕਿਰਦਾਰ ਵਿੱਚ ਪਸੰਦ ਕਰਨਗੇ। ਜਪਤੇਜ ਮੁਤਾਬਕ ਨੌਜਵਾਨਾਂ ਨੂੰ ਇਹ ਫਿਲਮ ਜ਼ਰੂਰ ਦੇਖਣੀ ਚਾਹੀਦੀ ਹੈ। ਇਹ ਫਿਲਮ ਹੀ ਨਹੀਂ ਬਲਕਿ ਇੱਕ ਦਸਤਾਵੇਜ਼ ਸਾਬਤ ਹੋਵੇਗੀ। ਉਹ ਇਸ ਵੇਲੇ ਇਸ ਫਿਲਮ ਨੂੰ ਲੈ ਕੇ ਬੇਹੱਦ ਉਤਸਕ ਹੈ। ਇਸ ਫਿਲਮ ਤੋਂ ਬਾਅਦ ਹੀ ਉਹ ਆਪਣੇ ਫਿਲਮੀ ਕੈਰੀਅਰ ਨੂੰ ਕੋਈ ਰੂਪ-ਰੇਖਾ ਦੇਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...