Monday, November 25, 2024
spot_img
spot_img
spot_img

ਪੰਜਾਬ ਸਰਕਾਰ ਵੱਲੋਂ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਯੈੱਸ ਪੰਜਾਬ
ਚੰਡੀਗੜ੍ਹ, 21 ਨਵੰਬਰ, 2024

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ SI ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ


 

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ