Saturday, November 23, 2024
spot_img
spot_img
spot_img

PMIDC ਵੱਲੋਂ HUDCO ਨਾਲ ਸਹਿਮਤੀ ਦਾ ਸਮਝੌਤਾ ਸਹੀਬੱਧ

ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2024

ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (PMIDC) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (MoU) ਸਹੀਬੱਧ ਕੀਤਾ।

ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ PMIDC ਦੇ CEO ਦੀਪਤੀ ਉੱਪਲ ਅਤੇ ਹੁਡਕੋ ਦੇ ਡਾਇਰੈਕਟਰ ਕਾਰਪੋਰੇਟ ਯੋਜਨਾ ਐਮ. ਨਾਗਰਾਜ ਨਸਲ ਸਮਝੌਤੇ ਉੱਪਰ ਹਸਤਾਖਰ ਕੀਤੇ।ਇਸ ਉਪਰੰਤ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਸੇਵਾਵਾ ਦੇਣ ਲਈ ਕਾਰਜਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਜਿਨ੍ਹਾਂ ਦੀ ਲੜੀ ਤਹਿਤ ਅੱਜ ਇਹ ਸਮਝੌਤਾ ਹੋਇਆ ਹੈ।

ਸ਼੍ਰੀਮਤੀ ਉੱਪਲ ਨੇ ਕਿਹਾ ਕਿ ਇਹ ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਵਿਕਸਿਤ ਕਰੇਗਾ। ਹੁਡਕੋ ਦਾ ਹਿਊਮਨ ਸੈਟਲਮੈਂਟਸ ਮੈਨੇਜਮੈਂਟ ਇੰਸਟੀਚਿਊਟ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਸਮਰੱਥਾ ਨਿਰਮਾਣ ਦੇ ਪ੍ਰੋਗਰਾਮ ਕਰਵਾਏਗਾ।

ਇਸ ਮੌਕੇ ਹੁਡਕੋ ਤੋਂ ਖੇਤਰੀ ਮੁਖੀ ਸੰਜੇ ਭਾਰਗਵ, ਸੰਯੁਕਤ ਜਨਰਲ ਮੈਨੇਜਰ (ਪ੍ਰੋਜੈਕਟ) ਸ਼ੋਭਾ ਕੁਮਾਰ, ਸੰਯੁਕਤ ਜਨਰਲ ਮੈਨੇਜਰ (ਲਾਅ) ਸੰਜੀਵ ਚੋਪੜਾ ਅਤੇ ਸੀਨੀਅਰ ਮੈਨੇਜਰ (ਸਕੱਤਰ) ਅਸ਼ੀਸ਼ ਗੋਇਲ ਅਤੇ ਪੀ.ਐੱਮ.ਆਈ.ਡੀ.ਸੀ. ਦੇ ਜਨਰਲ ਮੈਨੇਜਰ (ਪ੍ਰੋਜੈਕਟ) ਹਰਸਤਿੰਦਰਪਾਲ ਸਿੰਘ ਢਿੱਲੋਂ, ਮੈਨੇਜਰ (ਸਮਰੱਥਾ ਨਿਰਮਾਣ) ਡਾ. ਮਨਪ੍ਰੀਤ ਧਾਲੀਵਾਲ ਤੇ ਡਾ. ਸੁਮਿਤ ਅਰੋੜਾ ਅਤੇ ਸੰਸਥਾਗਤ ਮਜ਼ਬੂਤੀ ਮਾਹਿਰ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ