Friday, May 17, 2024

ਵਾਹਿਗੁਰੂ

spot_img
spot_img

ਟੈਕਸਾਸ ਵਿਚ ਲਾਪਤਾ ਗਰਭਵਤੀ ਨਬਾਲਗ ਕੁੜੀ ਤੇ ਦੋਸਤ ਮੁੰਡੇ ਦੀਆਂ ਕਾਰ ਵਿਚੋਂ ਮਿਲੀਆਂ ਲਾਸ਼ਾਂ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, ਕੈਲੀਫੋਰਨੀਆ, ਦਸੰਬਰ 30, 2023 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਟੈਕਸਾਸ ਰਾਜ ਵਿਚ ਲਾਪਤਾ ਗਰਭਵਤੀ ਨਾਬਾਲਗ ਕੁੜੀ ਤੇ ਉਸ ਦੇ ਦੋਸਤ ਮੁੰਡੇ ਦੀਆਂ ਕਾਰ ਵਿਚੋਂ ਲਾਸ਼ਾਂ ਬਰਾਮਦ ਹੋਣ ਦੀ ਖਬਰ ਹੈ। ਪੁਲਿਸ ਨੇ ਕਿਹਾ ਹੈ ਕਿ ਦੋਨਾਂ ਦੇ ਹੀ ਗੋਲੀਆਂ ਵੱਜੀਆਂ ਹੋਈਆਂ ਹਨ ਹਾਲਾਂ ਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਇਹ ਖੁਦਕੁੱਸ਼ੀ ਜਾਂ ਕਤਲ ਦਾ ਮਾਮਲਾ ਹੈ।

ਪੁਲਿਸ ਅਨੁਸਾਰ ਲਾਸ਼ਾਂ ਇਕ ਅਪਾਰਮੈਂਟ ਕੰਪਲੈਕਸ ਨੇੜੇ ਕਾਰ ਵਿਚੋਂ ਮਿਲੀਆਂ ਜੋ ਕਾਰ ਪਿਛਲੇ 3-4 ਦਿਨਾਂ ਤੋਂ ਇਥੇ ਖੜੀ ਸੀ। ਸੈਨ ਐਨਟੋਨੀਓ ਪੁਲਿਸ ਮੁੱਖੀ ਵਿਲੀਅਮ ਮੈਕਮੈਨਸ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਅਧਿਕਾਰੀਆਂ ਦਾ ਵਿਸ਼ਵਾਸ਼ ਹੈ ਕਿ ਇਹ ਲਾਸ਼ਾਂ 18 ਸਾਲਾ ਸਵੰਨਾਹ ਸੋਟੋ ਤੇ ਉਸ ਦੇ ਦੋਸਤ ਮੁੰਡੇ ਦੀਆਂ ਹਨ ਪਰੰਤੂ ਅਜੇ ਇਸ ਸਬੰਧੀ ਪੁਸ਼ਟੀ ਨਹੀਂ ਹੋਈ। ਉਨਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਡਾਕਟਰੀ ਜਾਂਚ ਉਪਰੰਤ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ।

ਮੈਕਮੈਨਸ ਅਨੁਸਾਰ ਮੌਕੇ ਦਾ ਦ੍ਰਿਸ਼ ਬਹੁਤ ਹੀ ਪੇਚੀਦਾ ਹੈ ਤੇ ਇਸ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਸੈਨ ਐਨਟੋਨੀਓ ਪੁਲਿਸ ਲੈਫਟੀਨੈਂਟ ਮਾਈਕਲ ਰਾਮੋਸ ਨੇ ਕਿਹਾ ਹੈ ਕਿ ਇਹ ਸੰਗੀਨ ਹੱਤਿਆਵਾਂ ਦਾ ਮਾਮਲਾ ਹੈ ਕਿਉਂਕਿ ਇਕ ਅਣਜੰਮੇ ਬੱਚੇ ਦੀ ਵੀ ਮੌਤ ਹੋਈ ਹੈ। ਲੀਓਨ ਵੈਲੀ ਪੁਲਿਸ ਵਿਭਾਗ ਅਨੁਸਾਰ ਸੋਟੋ ਪਿਛਲੇ 9 ਮਹੀਨੇ ਤੋਂ ਗਰਭਵਤੀ ਸੀ ਤੇ ਉਹ ਜਰੂਰੀ ਡਾਕਟਰੀ ਜਾਂਚ ਲਈ ਹਸਪਤਾਲ ਨਹੀਂ ਪੁੱਜੀ।

ਇਸ ਉਪਰੰਤ ਪਰਿਵਾਰ ਨੇ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਟੈਕਸਾਸ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੋਟੋ ਨੂੰ ਆਖਰੀ ਵਾਰ 22 ਦਸੰਬਰ ਨੂੰ ਲਿਓਨ ਵੈਲੀ ਵਿਚ ਗਰੀਸੋਮ ਰੋਡ ਦੇ 6000 ਬਲਾਕ ਵਿਚ ਵੇਖਿਆ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...