Friday, May 17, 2024

ਵਾਹਿਗੁਰੂ

spot_img
spot_img

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਦਸੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਮੂਰਤ ਜਥੇਦਾਰ ਕਾਉਂਕੇ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪੁਲਿਸ ਤਸ਼ੱਦਦ ਸਹਿਣ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਨੂੰ ਆਂਚ ਨਹੀਂ ਆਉਣ ਦਿੱਤੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣੇ। ਉਨ੍ਹਾਂ ਨੇ ਕਿਹਾ ਕਿ 1984 ਦੇ ਕਾਲੇ ਦੌਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀਆਂ ਸੇਵਾਵਾਂ ਨੂੰ ਭੁਲਿਆ ਨਹੀਂ ਜਾ ਸਕਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...