Monday, May 13, 2024

ਵਾਹਿਗੁਰੂ

spot_img
spot_img

ਲੁਧਿਆਣਵੀਆਂ ਲਈ ਨਵੇਂ ਸਾਲ ਦਾ ਤੋਹਫਾ; ਪੱਖੋਵਾਲ ਰੋਡ ROB ਨੂੰ ਵਾਹਨਾਂ ਦੀ ਆਵਾਜਾਈ ਲਈ ਕੀਤਾ ਸਮਰਪਿਤ

- Advertisement -

ਯੈੱਸ ਪੰਜਾਬ
ਲੁਧਿਆਣਾ, 31 ਦਸੰਬਰ, 2023:
ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਆਰ.ਓ.ਬੀ. ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਦੀ ਹਾਜ਼ਰੀ ਵਿੱਚ ਕੀਤਾ।

ਇਸ ਤੋਂ ਇਲਾਵਾ, ਲੁਧਿਆਣਾ (ਪੱਛਮੀ) ਹਲਕੇ ਦੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ‘ਕਲੀਨਿਕ ਆਨ ਵ੍ਹੀਲਜ਼’ ਨੂੰ ਵੀ ਸਮਰਪਿਤ ਕੀਤਾ। ਅੱਜ ਰਾਣੀ ਝਾਂਸੀ ਐਨਕਲੇਵ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ ਦੀ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ, ਜਿਸ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇੱਕ ‘ਕਲੀਨਿਕ ਆਨ ਵ੍ਹੀਲਜ਼’ ਬੱਸ ਵੀ ਸ਼ਹਿਰ ਵਾਸੀਆਂ ਲਈ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਵੱਡੀ ਬੱਸ ਨੂੰ ਚੱਲਦੇ ਕਲੀਨਿਕ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਸਨੀਕਾਂ ਨੂੰ ਵਧੀਆ ਡਾਕਟਰੀ ਇਲਾਜ, ਟੈਸਟ ਅਤੇ ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਇਹ ਪਹਿਲੀ ਬੱਸ ਸਮਰਪਿਤ ਕੀਤੀ ਗਈ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਬੱਸਾਂ ਸ਼ਹਿਰ ਵਾਸੀਆਂ ਦੀ ਭਲਾਈ ਲਈ ਤਿਆਰ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ‘ਕਲੀਨਿਕ ਆਨ ਵ੍ਹੀਲਜ਼’ ਹਰ ਰੋਜ਼ ਇੱਕ-ਇੱਕ ਵਾਰਡ ਵਿੱਚ ਜਾ ਕੇ ਵਸਨੀਕਾਂ ਨੂੰ ਇਲਾਜ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਰਾਹੀਂ ਘਰ-ਘਰ ਜਾ ਕੇ ਉਨ੍ਹਾਂ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਹੜੇ ਮਰੀਜ਼ ਵਡੇਰੀ ਉਮਰੇ ਕਿਸੇ ਸੱਟ-ਚੋਟ ਕਾਰਨ ਆਮ ਆਦਮੀ ਕਲੀਨਿਕਾਂ ਤੱਕ ਪਹੁੰਚ ਕਰਨ ਤੋਂ ਅਸਮਰੱਥ ਹਨ।

ਵਿਧਾਇਕ ਗੋਗੀ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੈਂਕੜੇ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ।

ਵਿਧਾਇਕਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਐਨਕਲੇਵ ਖੇਤਰ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਤਨਵੀਰ ਸਿੰਘ ਧਾਲੀਵਾਲ, ਅੰਮ੍ਰਿਤ ਵਰਸ਼ਾ ਰਾਮਪਾਲ, ਕਿਰਨ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,130FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...