Friday, May 10, 2024

ਵਾਹਿਗੁਰੂ

spot_img
spot_img

ਪੰਜਾਬ ਦੇ ਸ਼ਹੀਦਾਂ ਨੂੰ ਭਾਜਪਾ ਤੋਂ NOC ਦੀ ਲੋੜ ਨਹੀਂ, ਪੰਜਾਬ ਦੀ ਝਾਂਕੀ ਰੱਦ ਹੋਣ ਤੇ ਬੋਲੇ CM ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਦਸੰਬਰ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਆਪਣੀ ਝਲਕੀਆਂ ਨਹੀਂ ਭੇਜੇਗੀ ਕਿਉਂਕਿ ਦੇਸ਼ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ 30 ਦਸੰਬਰ ਨੂੰ ਇਕ ਪੱਤਰ ਲਿਖ ਕੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਲਈ ਸੂਬਿਆਂ ਨਾਲ ਕੀਤੇ ਐਮ.ਓ.ਯੂ. ਦੇ ਕਲਾਜ਼-8 ਮੁਤਾਬਕ ਸੂਬਾ ਹੋਵੇ ਜਾਂ ਯੂ.ਟੀ. ਜਿਸ ਦੀ ਗਣਤੰਤਰ ਦਿਵਸ ਦੀ ਪਰੇਡ ਲਈ ਚੋਣ ਨਹੀਂ ਹੁੰਦੀ, ਉਸ ਸੂਬੇ ਜਾਂ ਯੂ.ਟੀ. ਨੂੰ 23-31 ਜਨਵਰੀ ਦੌਰਾਨ ਨਵੀਂ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਹੋਣ ਵਾਲੇ ‘ਭਾਰਤ ਪਰਵ’ ਦੌਰਾਨ ਝਾਕੀ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪਰਵ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸਿੱਧ ਪਕਵਾਨ, ਰਵਾਇਤਾਂ, ਵਸਤਾਂ, ਦਸਤਕਾਰੀ ਅਤੇ ਤਿਉਹਾਰਾਂ ਉਤੇ ਅਧਾਰਿਤ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਭਾਰਤ ਪਰਵ’ ਤੋਂ ਬਾਅਦ ਸੂਬਾ ਜਾਂ ਯੂ.ਟੀ. ਦੀ ਝਾਕੀ ਉਨ੍ਹਾਂ ਦੀ ਮਰਜ਼ੀ ਅਨੁਸਾਰ ਸਬੰਧਤ ਸੂਬਾ ਜਾਂ ਯੂ.ਟੀ. ਦੇ ਸਮਾਗਮਾਂ ਵਿੱਚ ਪ੍ਰਦਰਸ਼ਿਤ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਆਪਣੀਆਂ ਝਾਕੀਆਂ ਨਹੀਂ ਭੇਜੇਗਾ ਕਿਉਂਕਿ ਦੇਸ਼ ਦੇ ਸ਼ਹੀਦਾਂ ਨੂੰ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਦੇਸ਼ ਭਗਤਾਂ ਅਤੇ ਸ਼ਹੀਦਾਂ ਦਾ ਸਤਿਕਾਰ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਹੀਦ ਸਾਡੇ ਨਾਇਕ ਹਨ ਅਤੇ ਇਨ੍ਹਾਂ ਯੋਧਿਆਂ ਵੱਲੋਂ ਮੁਲਕ ਲਈ ਕੀਤੀਆਂ ਲਾਮਿਸਾਲ ਕੁਰਬਾਨੀਆਂ ਲਈ ਦੇਸ਼ ਉਨ੍ਹਾਂ ਦਾ ਹਮੇਸ਼ਾ ਰਿਣੀ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੇ ਨਾਇਕਾਂ ਦੇ ਯੋਗਦਾਨ ਨੂੰ ਦਰਸਾਉਣ ਲਈ ਕੇਂਦਰ ਸਰਕਾਰ ਦੇ ਸਹਾਰੇ ਦੀ ਲੋੜ ਨਹੀਂ ਹੈ ਸਗੋਂ ਸੂਬਾ ਆਪਣੇ ਪੱਧਰ ਉਤੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਦੇਣ ਦੇ ਸਮਰੱਥ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,135FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...