Sunday, May 12, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ ਸਮੇਤ ਦੋ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ, 2023:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੀਰ, ਅੰਮ੍ਰਿਤਸਰ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲ ਜਿਨ੍ਹਾਂ ਵਿੱਚ ਇੱਕ 9 ਐਮਐਮ ਦੀ ਅਤਿ-ਆਧੁਨਿਕ ਗਲੌਕ ਪਿਸਟਲ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਤੋਂ ਇਲਾਵਾ ਪਾਕਿਸਤਾਨ ਦੀ ਮੋਹਰ ਵਾਲਾ ਗੋਲੀ-ਸਿੱਕਾ, ਨੋਟ ਗਿਣਨ ਵਾਲੀ ਮਸ਼ੀਨ ਅਤੇ ਡਰੋਨ ਦਾ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064), ਜਿਸ ‘ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਤ ਤਸਕਰ ਮੰਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਇਸਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਵਿੱਤੀ ਨਜ਼ਰੀਏ ਤੋਂ ਜਾਂਚ ਵੀ ਕਰ ਰਹੀਆਂ ਹਨ ਤਾਂ ਜੋ ਹਵਾਲਾ ਲਿੰਕਾਂ ਅਤੇ ਜਾਇਦਾਦ ਦੇ ਵੇਰਵਿਆਂ ਬਾਰੇ ਪਤਾ ਕਰਕੇ ਉਨ੍ਹਾਂ ਨੂੰ ਫਰੀਜ਼ ਕੀਤਾ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਹਾਸਲ ਕਰ ਲਈ ਹੈ ਅਤੇ ਉਹ ਕਿਸੇ ਵਿਅਕਤੀ ਨੂੰ ਇਸਦੀ ਸਪਲਾਈ ਕਰਨ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਧੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲੀਸ ਟੀਮਾਂ ਨੇ ਇਸਲਾਮਾਬਾਦ ਦੇ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਸਪਲਾਈ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ।

ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਐਫ.ਆਈ.ਆਰ. ਨੰ. 298 ਮਿਤੀ 31.12.2023 ਦਰਜ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,132FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...