Sunday, May 12, 2024

ਵਾਹਿਗੁਰੂ

spot_img
spot_img

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਰਨਬੀਰ ਦੇ ਅਕਾਲ ਚਲਾਣੇ ਤੇ ਦੁੱਖ ਸਾਂਝਾ ਕੀਤਾ

- Advertisement -

ਯੈੱਸ ਪੰਜਾਬ
ਕੋਟਕਪੂਰਾ, 31 ਦਸੰਬਰ, 2023:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ 21 ਸਾਲਾ ਨੌਜਵਾਨ ਕਾਕਾ ਕਰਨਬੀਰ ਸਿੰਘ ਦੀ ਅਚਾਨਕ ਹੋਈ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਖਬਰ ਹੈ ਕਿ ਕਾਕਾ ਕਰਨਬੀਰ ਸਿੰਘ ਪੁੱਤਰ ਗੁਰਚਰਨ ਸਿੰਘ, ਜਿਸ ਦੀ ਉਮਰ 21 ਸਾਲ ਸੀ, ਦੀ ਅਚਾਨਕ ਮੌਤ ਹੋ ਗਈ । ਉਹ ਪਿਛਲੇ ਡੇਢ ਸਾਲ ਤੋਂ ਕੈਨੇਡਾ ਦੇ ਵਿੰਨੀ ਪੈਗ ਵਿਖੇ ਪੜ੍ਹਾਈ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬਹੁਤ ਹੀ ਮਿਹਨਤੀ ਬੱਚਾ ਸੀ ਅਤੇ ਬਾਸਕਟਬਾਲ ਦਾ ਇਕ ਚੰਗਾ ਖਿਡਾਰੀ ਵੀ ਸੀ। ਸਪੀਕਰ ਸੰਧਵਾਂ ਨੇ ਕਿਹਾ ਕਿ ਅਜਿਹੇ ਹੋਨਹਾਰ ਨੌਜਵਾਨ ਦੀ ਮੌਤ ਹੋਣਾ ਪਰਿਵਾਰ ਲਈ ਨਾਸਹਿਣਯੋਗ ਪੀੜ੍ਹਾ ਹੈ, ਜਿਸ ਨੂੰ ਬਿਆਨ ਕਰਨ ਲਈ ਕੋਈ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਕਾ ਕਰਨਬੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਮ੍ਰਿਤਕ ਦੇਹ ਨੂੰ ਇਥੇ ਲਿਆਉਣ ਲਈ ਜਿਥੇ ਕਿਤੇ ਵੀ ਮਦਦ ਦੀ ਲੋੜ ਪਈ ਜਾਂ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨ ਦੀ ਲੋੜ ਪਈ ਤਾਂ ਉਹ ਜਰੂਰ ਕਰਣਗੇ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕੇ ਜਿੰਨਾ ਕੁ ਉਨ੍ਹਾਂ ਨੇ ਕੈਨੇਡਾ ਵਿਚ ਵੇਖਿਆ ਹੈ, ਇਸ ਵਕਤ ਉੱਥੇ ਮੰਦੀ ਦਾ ਦੌਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਇਥੇ ਹੀ ਬਾਹਰਲੇ ਦੇਸ਼ਾਂ ਵਰਗੇ ਮਾਹੌਲ, ਕੰਮਕਾਜ, ਬਿਜਨੈਸ ਦੇ ਚੰਗੇ ਮੌਕੇ ਲੋਕਾਂ ਨੂੰ ਮੁਹੱਈਆ ਕਰਵਾਉਣ ਵਿਚ ਲੱਗੇ ਹੋਏ ਹਨ ਅਤੇ ਜੋ ਕਮੀਆਂ ਅਜੇ ਰਹਿੰਦੀਆਂ ਹਨ, ਉਹ ਵੀ ਬਹੁਤ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਰਗੀ ਧਰਤੀ ਆਪਾਂ ਨੂੰ ਕਿਤੋਂ ਵੀ ਨਹੀਂ ਮਿਲ ਸਕਦੀ।

ਇਸ ਉਪਰੰਤ ਸਪੀਕਰ ਸੰਧਵਾਂ ਰਜਿੰਦਰ ਕੁਮਾਰ ਠੇਕੇਦਾਰ ਦੀ ਮਾਤਾ ਦੀ ਮੌਤ ਤੇ ਵੀ ਦੁੱਖ ਸਾਂਝਾ ਕਰਨ ਵੀ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,132FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...