ਯੈੱਸ ਪੰਜਾਬ
ਜਲੰਧਰ, 23 ਨਵੰਬਰ, 2024
ਰੀਜ਼ਨਲ Passport ਦਫ਼ਤਰ Jalandhar ਵਲੋਂ ਸਫ਼ਲਤਾ ਪੂਰਵਕ Passport Mela ਕਰਵਾਇਆ ਗਿਆ, ਜਿਸ ਵਿੱਚ 300 ਤੋਂ ਵੱਧ ਬਿਨੈਕਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਹ ਮੇਲਾ ਕਰਵਾਉਣ ਦਾ ਮੁੱਖ ਮੰਤਵ ਬਕਾਇਆ ਕੇਸਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਸੀ।
ਰੀਜ਼ਨਲ ਪਾਸਪੋਰਟ ਅਫ਼ਸਰ ਯਸ਼ਪਾਲ ਅਨੁਸਾਰ ਮੇਲੇ ਦੌਰਾਨ 270 ਤੋਂ ਜ਼ਿਆਦਾ ਅਰਜ਼ੀਆਂ ਨੂੰ ਪਾਸਪੋਰਟ ਜਾਰੀ ਕਰਨ ਲਈ ਪ੍ਰਵਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬਿਨੈਪੱਤਰਾਂ ਦੀ ਪ੍ਰਕਿਰਿਆ ਵਿੱਚ ਹੁੰਦੀ ਦੇਰੀ ਨੂੰ ਘੱਟ ਕਰਨ ਲਈ ਅਤੇ ਇਸ ਦਫ਼ਤਰ ਵਲੋਂ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ ਹੈ।
ਰੀਜ਼ਨਲ ਪਾਸਪੋਰਟ ਅਫ਼ਸਰ ਨੇ ਐਲਾਨ ਕੀਤਾ ਕਿ ਆਪਣੇ ਅਧਿਕਾਰ ਖੇਤਰ ਵਿੱਚ ਪਾਸੋਪਰਟ ਬਿਨੈਕਾਰਾਂ ਦੀ ਸਹੂਲਤ ਲਈ ਭਵਿੱਖ ਵਿੱਚ ਵੀ ਅਜਿਹੇ ਮੇਲੇ ਤੇ ਕੈਂਪ ਲਗਾਏ ਜਾਣਗੇ।
ਸ਼੍ਰੀ ਯਸ਼ਪਾਲ ਨੇ ਕਿਹਾ ਕਿ ਬਿਨੈਕਾਰਾਂ ਨੂੰ ਬਕਾਇਆ ਫਾਇਲਾਂ ਦੇ ਨਿਪਟਾਰੇ ਲਈ ਸਵੇਰੇ 9 ਤੋਂ ਦੁਪਹਿਰ 12.30 ਵਜੇ ਤੱਕ ਕਿਸੇ ਵੀ ਕੰਮ ਵਾਲੇ ਦਿਨਾਂ ਦੌਰਾਨ ਅਪਵਾਇੰਟਮੈਂਟ ਜਾਂ ਬਿਨ੍ਹਾਂ ਅਪਵਾਇੰਟਮੈਂਟ ਦੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਪਾਸਪੋਰਟ ਦਫ਼ਤਰ ਆਉਣ ਲਈ ਪ੍ਰੇਰਿਤ ਕੀਤਾ ਗਿਆ।
*ਪਾਸਪੋਰਟ ਮੇਲਾ ; 300 ਤੋਂ ਵੱਧ ਬਿਨੈਕਾਰਾਂ ਵਲੋਂ ਸ਼ਮੂਲੀਅਤ*