Tuesday, November 26, 2024
spot_img
spot_img
spot_img
spot_img

Panjab University ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ, ਝੂਠੇ ਕੇਸ ਰੱਦ ਕੀਤੇ ਜਾਣ: ਮਨਜੀਤ ਧਨੇਰ, ਹਰਨੇਕ ਮਹਿਮਾ

ਦਲਜੀਤ ਕੌਰ
ਚੰਡੀਗੜ੍ਹ, 25 ਨਵੰਬਰ, 2024

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ Panjab University Chandigarh ਨੂੰ Punjab ਤੋਂ ਖੋਹ ਕੇ ਕੇਂਦਰ ਅਧੀਨ ਲਿਆਉਣ ਦੀਆਂ ਸਾਜਿਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਵਿਦਿਆਰਥੀਆਂ ਖਿਲਾਫ ਕੀਤੇ ਜਾ ਰਹੇ ਜਬਰ ਦੀ ਸਖਤ ਨਿਖੇਧੀ ਕੀਤੀ ਹੈ।

ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸਰਕਾਰ ਵੱਲੋਂ ਜਾਣ ਬੁਝ ਕੇ ਸੈਨੇਟ ਦੀਆਂ ਚੋਣਾਂ ਲਮਕਾਈਆਂ ਜਾ ਰਹੀਆਂ ਹਨ। ਚੋਣਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਕੇ ਅਤੇ ਝੂਠੇ ਕੇਸ ਦਰਜ ਕਰਕੇ ਡਰਾਉਣ ਦਾ ਭਰਮ ਪਾਲਿਆ ਜਾ ਰਿਹਾ ਹੈ।

ਪਹਿਲਾਂ ਵੀ ਸਿਲੇਬਸ ਵਿੱਚ ਗੈਰ ਜ਼ਰੂਰੀ ਸੋਧਾਂ ਕਰਕੇ, ਭਾਸ਼ਾਵਾਂ ਨੂੰ ਜ਼ਰੂਰੀ ਵਿਸ਼ਿਆਂ ਤੋਂ ਕੱਢ ਕੇ ਆਪਸ਼ਨਲ ਕਰਨ ਅਤੇ ਉਹਨਾਂ ਦਾ ਕ੍ਰੈਡਿਟ ਘਟਾ ਕੇ ਕੇਂਦਰ ਸਰਕਾਰ ਦੀ ਭਗਵਾਂਕਰਨ ਵਾਲੀ ਵਿੱਦਿਅਕ ਨੀਤੀ ਮੜ੍ਹਨ ਦਾ ਯਤਨ ਕੀਤਾ ਗਿਆ ਸੀ। ਹਰਿਆਣਾ ਦੇ ਕਾਲਜਾਂ ਨੂੰ ਇਸ ਯੂਨੀਵਰਸਿਟੀ ਨਾਲ ਨੱਥੀ ਕਰਨ ਦੀਆਂ ਚਾਲਾਂ ਵੀ ਇਸੇ ਸਾਜਿਸ਼ ਦਾ ਹਿੱਸਾ ਹਨ।

ਸੂਬਾ ਕਮੇਟੀ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਖਿਲਾਫ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਉਹਨਾਂ ਦੀਆਂ ਬਾਕੀ ਮੰਗਾਂ ਮੰਨਦੇ ਹੋਏ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਿਦਿਆਰਥੀਆਂ ਦੇ ਇਸ ਹੱਕੀ ਘੋਲ ਦਾ ਪੂਰੀ ਤਰ੍ਹਾਂ ਸਮਰਥਨ ਕਰੇਗੀ ਅਤੇ 26 ਨਵੰਬਰ ਦੇ ਪ੍ਰਦਰਸ਼ਨ ਵਿੱਚ ਵੀ ਸ਼ਮੂਲੀਅਤ ਕਰੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ