Monday, November 25, 2024
spot_img
spot_img
spot_img
spot_img

ਜੇਲ੍ਹ ਮੰਤਰੀ Laljit Bhullar ਵਲੋਂ Nabha ਅਤੇ Fazilka ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਯੈੱਸ ਪੰਜਾਬ
ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ, 2024

Punjab ਦੇ ਜੇਲ੍ਹ ਮੰਤਰੀ ਸ. Laljit Singh Bhullar ਵੱਲੋਂ ਅੱਜ ਜ਼ਿਲ੍ਹਾ ਜੇਲ੍ਹ Nabha (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰਲੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਵੀ ਲਗਾਏ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਵਿਖੇ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਜਦਕਿ ਦੋ ਪੈਟਰੋਲ ਪੰਪ ਨਾਭਾ ਤੇ ਫ਼ਾਜ਼ਿਲਕਾ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਨੂੰ ਹਰੇਕ ਪੈਟਰੋਲ ਪੰਪ ਤੋਂ ਤਕਰੀਬਨ 5 ਲੱਖ ਰੁਪਏ ਪ੍ਰਤੀ ਮਹੀਨਾ ਆਮਦਨ ਹੋ ਰਹੀ ਹੈ ਤੇ ਇਹ ਪੈਸਾ ਜੇਲ੍ਹ ਵਿਭਾਗ ਦੇ ਸੁਧਾਰ ਅਤੇ ਕੈਦੀਆਂ ਦੀ ਭਲਾਈ ਲਈ ਹੀ ਖਰਚੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ।

ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੰਦੀਆਂ ਦੇ ਪੁਨਰਵਸੇਬੇ ਵਿੱਚ ਵੀ ਸਹਾਈ ਹੋਵੇਗਾ। ਇਸ ਮੌਕੇ ਉਨ੍ਹਾਂ ਪਹਿਲੀ ਗੱਡੀ ਵਿੱਚ ਤੇਲ ਪੁਆ ਕੇ ਪੈਟਰੋਲ ਪੰਪ ਦੀ ਰਸਮੀ ਸ਼ੁਰੂਆਤ ਕਰਵਾਈ।

ਆਪਣੇ ਸੰਬੋਧਨ ਵਿੱਚ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ।

ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਵਿਨੇ ਅਗਰਵਾਲ, ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਡੀਐਸਪੀ ਮਨਦੀਪ ਕੌਰ, ਐਚ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ