ਯੈੱਸ ਪੰਜਾਬ
ਖੰਨਾ, ਲੁਧਿਆਣਾ, 26 ਨਵੰਬਰ, 2024
ਕੈਬਿਨਟ ਮੰਤਰੀ ਅਤੇ ‘Aam Aadmi Party’ ਦੇ ਸੂਬਾ ਪ੍ਰਧਾਨ ਸ੍ਰੀ Aman Arora ਅਤੇ ਵਿਧਾਇਕ ਤੇ ਉਪ ਪ੍ਰਧਾਨ ‘Aam Aadmi Party’ ਸ੍ਰੀ Sherry Kalsi ਦੀ ਅਗਵਾਈ ਵਿੱਚ ਪੰਜਾਬ ‘ਚ ਜ਼ਿਮਨੀ ਚੋਣਾਂ ‘ਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਮੰਗਲਵਾਰ ਨੂੰ ਸਮਰਾਲਾ ਚੌਂਕ ਖੰਨਾ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ੍ਰੀ Tarunpreet Singh Sond ਦੀ ਅਗਵਾਈ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ।
ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚੋ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ। ਇਸ ਲਈ ਅੱਜ ਦੇ ਦਿਨ ਦੀਆਂ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਅਤੇ ਸਮੁੱਚੀ ਲੀਡਰਸ਼ਿਪ ਦਾ ਜਿਨ੍ਹਾਂ ਨੇ ਮੈਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾ ਕੇ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੈ ਤੁਹਾਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਆਮ ਆਦਮੀ ਪਾਰਟੀ ਵਰਕਰਾਂ ਦੀ, ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਹੁਕਮ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ, ਤਾਂ ਕਿ ਆਪਾਂ ਇਸ ਤਰ੍ਹਾਂ ਰਲ ਮਿਲ ਕੇ ਰਹਿੰਦੇ ਢਾਈ ਸਾਲਾਂ ਵਿੱਚ ਪੰਜਾਬ ਨੂੰ ਖੁਸ਼ਹਾਲੀ ਦੀਆਂ ਸਿਖਰਾਂ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣਾ ਹੈ ਅਤੇ ਸਾਰੇ ਪਾਰਟੀ ਵਰਕਰਾਂ ਨੇ ਰਲ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਖੰਨਾ ਸ਼ਹਿਰ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਦਾ ਪਹੁੰਚਕੇ ਉਨ੍ਹਾਂ ਨੂੰ ਇਨ੍ਹਾਂ ਪਿਆਰ ਅਤੇ ਮਾਣ-ਸਤਿਕਾਰ ਦੇਣ ਲਈ ਧੰਨਵਾਦ ਵੀ ਕੀਤਾ।
ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਪਟਿਆਲੇ ਤੋ ਕਾਲੀ ਦੇਵੀ ਦੇ ਮੰਦਰ ਤੋ ਮੱਥਾ ਟੇਕ ਕੇ ਉਨ੍ਹਾਂ ਨੇ ਸ਼ੁਰੂ ਕੀਤੀ ਹੈ। ਅੱਗੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਸ੍ਰੀ ਅ੍ਰਮਿੰਤਸਰ ਵਿਖੇ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ ਲਈ ਸਾਰਿਆਂ ਨੇ ਇੱਕਠੇ ਹੋ ਕੇ ਜਾਣਾ ਹੈ।
ਇਸ ਮੌਕੇ ਹਲਕਾ ਖੰਨਾ ਅਤੇ ਸਮਰਾਲਾ ਦੇ ਸਾਰੇ ਹੀ ਬਲਾਕ ਪ੍ਰਧਾਨਾਂ, ਵਿੰਗ ਇੰਚਾਰਜਾਂ ਅਤੇ ਅਹੁੱਦੇਦਾਰ, ਪੰਚਾਂ, ਸਰਪੰਚਾਂ, ਵੰਲਟੀਅਰਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸਨ।