Monday, May 13, 2024

ਵਾਹਿਗੁਰੂ

spot_img
spot_img

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਐਕਸ਼ਨ ਭਰਪੂਰ ਫ਼ਿਲਮ ‘ਖ਼ਿਡਾਰੀ’ 9 ਫ਼ਰਵਰੀ ਨੂੰ ਹੋਵੇਗੀ ਰਿਲੀਜ਼

- Advertisement -

ਯੈੱਸ ਪੰਜਾਬ
6 ਫਰਵਰੀ, 2024

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਿਸ਼ਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ।

ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ‘ਚ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜਨ ਭਰਪੂਰ ਪੰਜਾਬੀ ਫ਼ਿਲਮ ‘ਖਿਡਾਰੀ’ 9 ਫਰਵਰੀ ਨੂੰ ਦੇਖਣ ਨੂੰ ਮਿਲੇਗੀ।

‘ਜੀਐਫਐਮ ਫਿਲਮਜ਼’ ਅਤੇ ‘ਰਵੀਜਿੰਗ ਇੰਟਰਟੇਨਮੈਂਟ’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਅਦਾਕਾਰ ਤੇ ਗਾਇਕ ਗੁਰਨਾਮ ਭੁੱਲਰ, ਅਦਾਕਾਰ ਕਰਤਾਰ ਚੀਮਾ ਅਤੇ ਟੀਵੀ ਅਦਾਕਾਰਾ ਸੁਰਭੀ ਜਯੋਤੀ ਇਕੱਠੇ ਸਕ੍ਰੀਨ ਸਾਂਝੀ ਕਰਦੇ ਨਜ਼ਰ ਆਉਣਗੇ। ਸੁਰਭੀ ਜੋਤੀ ਹੁਣ ਤੱਕ ਅਨੇਕਾਂ ਹੀ ਪੰਜਾਬੀ ਅਤੇ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕਰ ਚੁੱਕੀ ਹੈ।

ਗੁਰਨਾਮ ਭੁੱਲਰ ਆਪਣੀਆਂ ਹੁਣ ਤੱਕ ਆਈਆਂ ਫਿਲਮਾਂ ‘ਚ ਰੋਮਾਂਟਿਕ ਕਿਰਦਾਰ ਨਿਭਾਉਂਦੇ ਨਜ਼ਰ ਆਏ ਹਨ ਪਰ ਹੁਣ ਉਹ ਫਿਲਮ ‘ਖਿਡਾਰੀ’ ‘ਚ ਇਕ ਵੱਖਰੇ ਰੂਪ ‘ਚ ਨਜ਼ਰ ਆਉਣਗੇ ਅਤੇ ਉਹ ਇੱਕ ਰੈਸਲਰ ਦਾ ਰੋਲ ਅਦਾ ਕਰ ਕਰਨਗੇ।ਨਿਰਦੇਸ਼ਕ ਮਾਨਵ ਸ਼ਾਹ ਵੱਲੋਂ ਨਿਰਦੇਸ਼ਿਤ ਇਸ ਫਿਲਮ ਗੁਰਨਾਮ ਭੁੱਲਰ ਅਤੇ ਸੁਰਭੀ ਜਯੋਤੀ ਤੋਂ ਇਲਾਵਾ ਕਰਤਾਰ ਚੀਮਾ, ਪ੍ਰਭ ਗਰੇਵਾਲ, ਲਖਵਿੰਦਰ ਲੱਖਾ, ਨਵਦੀਪ ਕਲੇਰ ਤੇ ਮਨਜੀਤ ਸਿੰਘ ਆਦਿ ਕਲਾਕਾਰ ਨਜ਼ਰ ਆਉਣਗੇ।

ਨਿਰਦੇਸ਼ਕ ਮਾਨਵ ਸ਼ਾਹ ਇਸ ਤੋਂ ਪਹਿਲਾਂ ‘ਸਿਕੰਦਰ 2’, ‘ਜੱਟ ਬ੍ਰਦਰਜ਼’ ਅਤੇ ‘ਅੜਬ ਮੁਟਿਆਰਾਂ’ ਵਰਗੀਆਂ ਕਈ ਸੁਪਰ-ਡੁਪਰ ਹਿੱਟ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।ਨਿਰਮਾਤਾ ਪਰਮਜੀਤ ਸਿੰਘ, ਰਵੀਸ਼ ਅਬਰੋਲ, ਅਕਸ਼ਦੀਪ ਚੈਲੀ ਤੇ ਗਗਨਦੀਪ ਚੈਲੀ ਵਲੋਂ ਪ੍ਰੋਡਿਊਸ ਇਸ ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਧੀਰਜ ਕੇਦਾਰਨਾਥ ਰਤਨ ਨੇ ਲਿਖੀ ਹੈੈ।

ਜੋ ਕਿ ਆਮ ਪੰਜਾਬੀ ਫ਼ਿਲਮਾਂ ਦੀਆਂ ਕਹਾਣੀਆਂ ਤੋਂ ਬਿਲਕੁੱਲ ਹੱਟ ਕੇ ਹੋਵੇਗੀ ਅਤੇ ਦਰਸ਼ਕਾਂ ਨੂੰ ਇਸ ਫਿਲਮ ‘ਚ ਇਕ ਅਲੱਗ ਕਹਾਣੀ ਦੇਖਣ ਨੂੰ ਮਿਲੇਗੀ ਕਿ ਕਿਵੇਂ ਇਕ ਬੰਦਾ ਮੈਦਾਨ ਦੀ ਖੇਡ ਦੇ ਨਾਲ-ਨਾਲ ਜ਼ਿੰਦਗੀ ਦੀ ਖੇਡ ਵੀ ਖੇਡਦਾ ਹੈ।ਇਸ ਫਿਲਮ ਵਿੱਚ ਇਕ ਖਿਡਾਰੀ ਦੀ ਜਿੰਦਗੀ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ ਅਤੇ ਕਰਤਾਰ ਚੀਮਾ ਤੇ ਗੁਰਨਾਮ ਭੁੱਲਰ ਦੋਵੇਂ ਹੀ ਕੁਸ਼ਤੀ ਦੇ ਖਿਡਾਰੀਆਂ ਦਾ ਕਿਰਦਾਰ ਨਿਭਾ ਰਹੇ ਹਨ।ਡਾਇਲਾਗ ਲੇਖਨ ਧੀਰਜ ਰਤਨ ਦੇ ਨਾਲ-ਨਾਲ ਗੁਰਪ੍ਰੀਤ ਭੁੱਲਰ ਅਤੇ ਜਿੰਮੀ ਰਾਮਪਾਲ ਵੱਲੋਂ ਕੀਤਾ ਗਿਆ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,132FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...