Sunday, May 12, 2024

ਵਾਹਿਗੁਰੂ

spot_img
spot_img

‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ ਦਾ ਟ੍ਰੇਲਰ ਹੋਇਆ ਰਿਲੀਜ਼, 1 ਮਾਰਚ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ 9 ਫਰਵਰੀ, 2024 (ਹਰਜਿੰਦਰ ਸਿੰਘ ਜਵੰਦਾ)

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨੇਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ‘ਚ ਹੀ ਦਰਸ਼ਕਾਂ ਨੂੰ ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ਮਨੋਰੰਜਨ ਭਰਪੂਰ ‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।

ਫ਼ਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ, ਜਿਥੇ ਫ਼ਿਲਮ ਦੀ ਸਟਾਰ ਕਾਸਟ ਗਾਇਕ ਤੇ ਨਾਇਕ ਰੌਸ਼ਨ ਪ੍ਰਿੰਸ, ਯੋਗਰਾਜ ਸਿੰਘ,ਗੁਰਮੀਤ ਸਾਜਨ, ਨਿਸ਼ਾ ਬਾਨੋਂ, ਰਾਖੀ ਹੁੰਦਲ, ਬਾਲ ਕਲਾਕਾਰ ਅਨਮੋਲ ਵਰਮਾ, ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਨਿਮਰਤਾ ਟੀਮ ਫ਼ਿਲਮ ਦੇ ਨਿਰਮਾਤਾ ਸੋਨੀ ਨੱਢਾ, ਕਰਮਜੀਤ ਥਿੰਦ,

ਕਾਰਜਕਾਰੀ ਨਿਰਮਾਤਾ ਪ੍ਰਵੀਨ ਕੁਮਾਰ, ਸਹਿ ਨਿਰਮਾਤਾ ਬਲਵੰਤ ਸਿਘ, ਹਰਵਿੰਦਰ ਬੱਬੂ ਅਤੇ ਹਰਭਜਨ ਆਦਿ ਨੇ ਸ਼ਿਰਕਤ ਕੀਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰ ਰੌਸ਼ਨ ਪ੍ਰਿੰਸ ਨੇ ਕਿਹਾ ਕਿ ‘ਬੂ ਮੈਂ ਡਰ ਗਈ’ ਫ਼ਿਲਮ ਫੁੱਲ ਕਾਮੇਡੀ, ਰੁਮਾਂਸ ਅਤੇ ਹੌਰਰ ਨਾਲ ਮਨੋਰੰਜਨ ਭਰਪੂਰ ਹੈ।

ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ ਨੂੰ ਦੇਖਦੇ ਹੋਏ ਦਰਸ਼ਕ ਹਸਦੇ ਹਸਦੇ ਡਰਨਗੇ ਵੀ।ਫਿਲਮ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਫਿਲਮ ਲੇਖ਼ਕ ਰਾਜੂ ਵਰਮਾ ਨੇ ਦੱਸਿਆ ਕਿ ਫ਼ਿਲਮ ‘ਚ ਪਹਾੜੀ ਪਿੰਡਾਂ ਦੀ ਜ਼ਿੰਦਗੀ, ਸਮੱਸਿਆਵਾਂ ਅਤੇ ਉਥੋਂ ਦੇ ਲੋਕਾਂ ਦਾ ਰਹਿਣ ਸਹਿਣ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗਾ।

ਇਹ ਫ਼ਿਲਮ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।ਅਦਾਕਾਰ ਜੋਗਰਾਜ ਸਿੰਘ ਅਤੇ ਗੁਰਜੀਤ ਸਾਜਨ ਨੇ ਦੱਸਿਆ ਕਿ ‘ਬੂ ਮੈਂ ਡਰ ਗਈ’ ਲੋਕਾਂ ਦਾ ਖੂਬ ਮਨੋਰੰਜਨ ਕਰਨ ਵਾਲੀ ਹੈ ਕਿਉਂਕਿ ਫ਼ਿਲਮ ਕਾਮੇਡੀ ਦੇ ਨਾਲ-ਨਾਲ ਡਰਾਵਨੀ ਵੀ ਹੋਵੇਗੀ।ਫ਼ਿਲਮ ਦੀ ਕਹਾਣੀ ਇੱਕ ਪਿੰਡ ਦੇ ਇਰਦ-ਗਿਰਦ ਘੁੰਮਦੀ ਹੈ ।

ਪਿੰਡ ਵਿੱਚ ਰਹਿਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣੇ ਕਰਦੇ ਹਨ । ਇਨਾਂ ਮੁਸ਼ਕਿਲਾਂ ਵਿੱਚੋਂ ਨਿਕਲਣ ਲਈ ਲੋਕ ਕਈ ਤਰ੍ਹਾਂ ਦੇ ਪਾਪੜ ਵੇਲਦੇ ਹਨ ਆਦਿ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ।’ਨੈਕਸਟ ਇਮੈਜ ਇੰਟਰਟੇਨਮੈਂਟ’ ਦੀ ਪੇਸ਼ਕਸ਼ ਇਸ ਫ਼ਿਲਮ ਦੇ ਨਿਰਮਾਤਾ ਸੋਨੀ ਨੱਢਾ,

ਕਰਮਜੀਤ ਥਿੰਦ, ਪਰਵਿੰਦਰ ਨੱਢਾ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਇਹ ਪਹਿਲੀ ਹੌਰਰ ਫਿਲਮ ਹੈ ਅਤੇ ਫ਼ਿਲਮ ਦੀ ਸ਼ੂਟਿੰਗ ਵੀ ਅਜਿਹੀਆਂ ਲੋਕੇਸ਼ਨਾਂ ‘ਤੇ ਕੀਤੀ ਹੈ ਜਿੰਨਾ ਦੀ ਗਿਣਤੀ ਦੇਸ਼ ਦੀਆਂ ਸਭ ਤੋਂ ਹੌਂਟਡ ਲੋਕੇਸ਼ਨਾਂ ‘ਚ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਲੋਕੇਸ਼ਨਾਂ ‘ਤੇ ਆਮ ਲੋਕ ਦਿਨ ਵੇਲੇ ਹੀ ਜਾਣ ਤੋਂ ਕਤਰਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿਖੀ ਤੋਂ ਇਲਾਵਾ ਯੋਗਰਾਜ ਸਿੰਘ, ਬੀ ਐਨ ਸ਼ਰਮਾ, ਹਾਰਬੀ ਸੰਘਾ, ਅਨੀਤਾ ਦੇਵਗਨ, ਹਰਦੀਪ ਗਿੱਲ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਗਾ, ਗੁਰਮੀਤ ਸਾਜਨ, ਸਤਿੰਦਰ ਕੌਰ, ਗੁਰਪ੍ਰੀਤ ਕੌਰ ਭੰਗੂ ਅਤੇ ਨਿਸ਼ਾ ਬਾਨੋਂ ਸਮੇਤ ਹੋਰ ਕਈ ਕਲਾਕਾਰ ਅਹਿਮ ਭੂਮਿਕਾਵਾਂ ਚ ਨਜ਼ਰ ਆਉਣਗੇ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਇਸ ਗਏ ਇਸ ਈਵੈਂਟ ਦੀ ਪੀ ਆਰ ਅਤੇ ਮਾਰਕੀਟਿੰਗ ਟੀਮ ਐਮ ਥ੍ਰੀ ਮੀਡੀਆ ਵਲੋਂ ਕੀਤੀ ਗਈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...