Tuesday, May 21, 2024

ਵਾਹਿਗੁਰੂ

spot_img
spot_img

ਮਹਾਰਾਸ਼ਟਰ ਸਰਕਾਰ ਕਾਨੂੰਨ ਰਾਹੀਂ ਤਖਤ ਹਜ਼ੂਰ ਸਾਹਿਬ ਦੀ ਹੌੰਦ ਨੂੰ ਖਤਮ ਕਰ ਰਹੀ ਹੈ: ਜਥੇਦਾਰ ਹਵਾਰਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 10 ਫਰਵਰੀ, 2024

ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਸੰਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦਾ ਪ੍ਰਬੰਧ ਆਪਣੇ ਹੱਥ ਵਿੱਚ ਲੈਣ ਨੂੰ ਸਿੱਖਾਂ ਦੀ ਹੌੰਦ ਲਈ ਵੰਗਾਰ ਦੱਸਿਆ ਹੈ।

ਜਥੇਦਾਰ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਨੇ ਹਵਾਰਾ ਸਾਹਿਬ ਦੀ ਮੁਲਾਕਾਤ ਕਰਨ ਬਾਅਦ ਮਿਲੇ ਸੁਨੇਹੇ ਮੁਤਾਬਿਕ ਅੱਜ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ.ਬਲਜਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ’ਚ ਕਿਹਾ ਕਿ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਮਸਲਿਆਂ’ਚ ਦਖ਼ਲ ਦੇ ਕੇ ਸਿੱਖਾਂ ਦੀ ਅਤੇ ਗੁਰਧਾਮਾਂ ਦੀ ਹੌੰਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

ਕੁਝ ਮਹੀਨੇ ਪਹਿਲਾਂ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਗੈਰ ਸਿੱਖ ਨਿਯੁਕਤ ਕੀਤਾ ਸੀ। ਉਸ ਵੇਲੇ ਸਿੱਖਾਂ ਵੱਲੋਂ ਵੱਡੇ ਪੱਧਰ ਤੇ ਰੋਸ ਪ੍ਰਗਟ ਕੀਤੇ ਜਾਣ ਬਾਅਦ ਪ੍ਰਸ਼ਾਸਕ ਬਦਲ ਕੇ ਸਿੱਖ ਲਗਾ ਦਿੱਤਾ ਗਿਆ ਸੀ ਪਰ ਹੁਣ ਤਾਂ 1956 ਦਾ ਐਕਟ ਬਦਲ ਕੇ ਸਿੱਖ ਸੰਸਥਾਵਾਂ ਅਤੇ ਸਿੱਖ ਮੈਂਬਰ ਪਾਰਲੀਮੈਂਟ ਦੀ ਨੁਮਾਇੰਦਗੀ ਖਤਮ ਕਰਕੇ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਜਿਸਨੂੰ ਸਿੱਖ ਕੌਮ ਰੱਦ ਕਰਦੀ ਹੈ।

ਇਹ ਆਮ ਪ੍ਰਚਾਰਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਗੁਰੂਆਂ ਦਾ ਅਤੇ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ ਪਰ ਮਹਾਰਾਸ਼ਟਰ ਦੀ ਸ਼ਿਵ ਸੇਨਾ ਅਤੇ ਭਾਜਪਾ ਗਠਬੰਧਨ ਸਰਕਾਰ ਨੇ ਕਾਨੂੰਨ ਰਾਹੀਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਖੋਹ ਕੇ ਆਪਣੇ ਕਬਜ਼ੇ ਵਿੱਚ ਕਰ ਲਈ ਹੈ।

ਇਸਤੋਂ ਪਹਿਲਾਂ ਇਤਿਹਾਸਿਕ ਗੁਰਦੁਆਰਿਆਂ ਗਿਆਨ ਗੋਦੜੀ, ਡਾਂਗ ਮਾਰ ਅਤੇ ਮੰਗੂ ਮੱਠ ਦੀ ਹੌਦ ਨੂੰ ਭਾਜਪਾ ਵੱਲੋਂ ਖਤਮ ਕਰ ਦਿੱਤਾ ਗਿਆ ਹੈ। ਸ੍ਰੀ ਰਾਮ ਮੰਦਿਰ ਦੇ ਪ੍ਰਬੰਧ ਚਲਾਉਣ ਲਈ ਜੇਕਰ ਬ੍ਰਹਾਮਣ ਹੀ ਹੋ ਸਕਦਾ ਹੈ ਤਾਂ ਸਿੱਖਾਂ ਦੇ ਤਖਤਾ ਦੇ ਪ੍ਰਬੰਧ ਲਈ ਗੈਰ ਸਿੱਖ ਅਤੇ ਸਰਕਾਰਾਂ ਦੇ ਨੁਮਾਇੰਦੇ ਕਿਵੇਂ ਹੋ ਸਕਦੇ ਹਨ? ਭਾਜਪਾ ਵਿੱਚ ਅਹੁਦੇ ਲੈਣ ਗਏ ਸਿੱਖਾਂ ਅਤੇ ਘੱਟ ਗਿਣਤੀ ਕਮੀਸ਼ਨ ਦੇ ਚੇਅਰਮੈਨ ਨੂੰ ਸਵਾਲ ਕੀਤਾ ਕਿ ਤੁਹਾਡੇ ਹੁੰਦਿਆਂ ਨਵਾਂ ਕਾਨੂੰਨ ਬਨ੍ਹਾਉਣ ਦੀ ਸ਼ਿੰਦੇ ਸਰਕਾਰ ਦੀ ਹਿੰਮਤ ਕਿਵੇਂ ਪੈ ਗਈ ?

ਦੇਸ਼ ਦੀ ਇੱਕ ਰਾਜਨੀਤਿਕ ਪਾਰਟੀ ਫੌਜ ਰਾਹੀ ਸਿੱਖ ਗੁਰਧਾਮਾਂ ਦੀ ਤਬਾਹੀ ਕਰਦੀ ਹੈ ਤਾਂ ਦੁਜੀ ਪਾਰਟੀ ਕਾਨੂੰਨ ਰਾਹੀਂ ਕਬਜ਼ਾ ਤੇ ਬੁਲਡੋਜ਼ਰ ਨਾਲ ਗੁਰਦੁਆਰੇ ਢਾਉਣ ਦਾ ਕੰਮ ਕਰਦੀ ਹੈ। ਇਸਤੋਂ ਵੱਧ ਗੁਲਾਮੀ ਸਿੱਖਾਂ ਲਈ ਕੀ ਹੋ ਸਕਦੀ ਹੈ।

ਜਥੇਦਾਰ ਹਵਾਰਾ ਨੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, ਹਰਿਆਣਾ ਸਿੱਖ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਅਤੇ ਨਾਮਵਰ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਕਿਹਾ ਕਿ ਉਹ ਆਪਸੀ ਮਤਭੇਦ ਭੁਲਾਕੇ ਨਵੇਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਥਕ ਸ਼ਕਤੀ ਨੂੰ ਕੇਂਦਰਿਤ ਕਰਣ। ਜੇਕਰ ਅਜੇ ਵੀ ਅਸੀ ਇਕੱਠੇ ਨਾ ਹੋਏ ਤਾਂ ਭਵਿੱਖ ਵਿੱਚ ਇਸਤੋਂ ਵੀ ਵੱਧ ਗੰਭੀਰ ਸੰਕਟ ਵੇਖਣਾ ਪੈ ਸਕਦਾ ਹੈ।

ਅੱਜ ਦੀ ਪ੍ਰੈਸ ਕਾਨਫੰਰਸ ਵਿਚ ਪੰਜਾਂ ਸਿੰਘਾਂ ‘ਚੋਂ ਸਤਨਾਮ ਸਿੰਘ ਖੰਡਾ, ਸਤਨਾਮ ਸਿੰਘ ਝੰਜੀਆਂ, ਤਰਲੋਕ ਸਿੰਘ, ਭੁਪਿੰਦਰ ਸਿੰਘ ਭਲਵਾਨ, ਮਹਾਂਬੀਰ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਨਵਾਂਪਿੰਡ, ਸੁਖਰਾਜ ਸਿੰਘ ਵੇਰਕਾ ਅਤੇ ਰਾਜ ਸਿੰਘ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...