Wednesday, May 22, 2024

ਵਾਹਿਗੁਰੂ

spot_img
spot_img

ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਫ਼ਰਵਰੀ, 2024

ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਜਿਸ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਸ਼ਕਤੀ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਅੰਦਰ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਸਭ ਦਾ ਹੱਕ ਹੈ, ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਕਰਕੇ ਮਾਮਲਾ ਹੋਰ ਉਲਝਾਇਆ ਜਾਵੇ।

ਉਨ੍ਹਾਂ ਆਖਿਆ ਕਿ ਲੰਬੇ ਅਰਸੇ ਤੋਂ ਦੇਸ਼ ਦੇ ਕਿਸਾਨ ਆਪਣੇ ਮਾਮਲਿਆਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਹਨ ਪਰੰਤੂ ਸਰਕਾਰਾਂ ਵੱਲੋਂ ਉਦਾਸੀਨਤਾ ਦਿਖਾਈ ਜਾ ਰਹੀ ਹੈ।

ਭਾਰਤ ਦੇ ਕਿਸਾਨਾਂ ਨੂੰ ਇਕੱਲੇ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਅੰਨਦਾਤੇ ਵਜੋਂ ਜਾਣਿਆ ਜਾਂਦਾ ਹੈ ਅਤੇ ਜੇਕਰ ਅੱਜ ਇਹ ਕਿਸਾਨ ਸੰਘਰਸ਼ ਦੇ ਰਾਹ ’ਤੇ ਹਨ ਤਾਂ ਸਰਕਾਰਾਂ ਲਈ ਸੋਚਣ ਦਾ ਵੇਲਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਤੋਂ ਜਬਰੀ ਰੋਕਣ ਦੀ ਥਾਂ ਉਨ੍ਹਾਂ ਦੇ ਮਸਲੇ ਨਜਿੱਠਣ ਵੱਲ ਧਿਆਨ ਦੇਵੇ। ਉਨ੍ਹਾਂ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਵੀ ਸਖ਼ਤ ਨਿੰਦਾ ਕੀਤੀ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,110FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...