Wednesday, November 27, 2024
spot_img
spot_img
spot_img
spot_img

Pakistan ਨਾਲ ਵਪਾਰ ਖੋਲ੍ਹਣ ਦੇ ਮੁੱਦੇ ‘ਤੇ ਸੰਸਦ ਮੈਂਬਰ Aujla ਨੇ Jitin Prasada ਨਾਲ ਕੀਤੀ ਮੁਲਾਕਾਤ

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2024

ਸੰਸਦ ਮੈਂਬਰ Gurjeet Singh Aujla ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ Jitin Prasad ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ Pakistan ਨਾਲ ਵਪਾਰ ਖੋਲ੍ਹਣ ਦੇ ਮੁੱਦੇ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ Amritsar ਤੋਂ ਗਹਿਣਿਆਂ ਦੀ ਏਕਸਪੋਰਟ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਲਈ ਧੰਨਵਾਦ ਵੀ ਕੀਤਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿੱਚ ਕੇਂਦਰੀ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਇੰਪੋਰਟ ਐਕਸਪੋਰਟ ਕਰਨ ਬਾਰੇ ਜਤਿਨ ਪ੍ਰਸਾਦ ਨਾਲ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਨਾਲ ਸੜਕੀ ਅਤੇ ਹਵਾਈ ਮਾਰਗਾਂ ਰਾਹੀਂ ਆਯਾਤ ਅਤੇ ਨਿਰਯਾਤ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਵਾਹਗਾ ਰਾਹੀਂ ਪਾਕਿਸਤਾਨ ਨਾਲ ਬੰਦ ਵਪਾਰ ਖੋਲ੍ਹਣ ‘ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਬਹੁਤ ਲੋੜ ਹੈ, ਇਸ ਨਾਲ ਸਮੁੱਚੇ ਅੰਮ੍ਰਿਤਸਰ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਯਾਤ ਨਿਰਯਾਤ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਵਿਕਾਸ ਅਤੇ ਪਸਾਰ ਲਈ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇੱਥੋਂ ਵੱਧ ਤੋਂ ਵੱਧ ਸਾਮਾਨ ਆ ਸਕੇ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਗਹਿਣੇ ਏਕਸਪੋਰਟ ਕਰਨ ਦੀ ਇਜਾਜ਼ਤ ਦੇਣ ਲਈ ਜਤਿਨ ਪ੍ਰਸਾਦ ਜੀ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਬਹੁਤ ਲੋੜ ਸੀ ਅਤੇ ਇਸ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਸੀ। ਇਸ ਦੇ ਲਈ ਉਹਨਾੰ ਨਾਲ ਮੁਲਾਕਾਤ ਕਰਕੇ ਜਾਣਕਾਰੀ ਦਿੱਤੀ ਗਈ ਸੀ ਅਤੇ ਮੰਗ ਰੱਖੀ ਗਈ ਸੀ ਫਿਰ ਲਗਾਤਾਰ ਪੱਤਰ ਵਿਹਾਰ ਰਾਹੀਂ ਵੀ ਇਹ ਮੰਗ ਉਠਾਈ ਗਈ ਅਤੇ ਹੁਣ ਇਜਾਜ਼ਤ ਮਿਲਣ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਸਾਂਸਦ ਔਜਲਾ ਨੇ ਕਿਹਾ ਕਿ ਜਿਤਿਨ ਪ੍ਰਸਾਦ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਲਈ ਹੋਰ ਵੀ ਵਧੀਆ ਫੈਸਲੇ ਲਏ ਜਾਣਗੇ ਅਤੇ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ‘ਤੇ ਕੰਮ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਅੰਮ੍ਰਿਤਸਰ ਨੂੰ ਵਿਕਸਤ ਸ਼ਹਿਰ ਬਣਾਇਆ ਜਾ ਸਕੇ ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ