Wednesday, May 22, 2024

ਵਾਹਿਗੁਰੂ

spot_img
spot_img

ਸਿੱਖ IPS ਅਫ਼ਸਰ ਨੂੰ ਖ਼ਾਲਿਸਤਾਨੀ ਆਖ਼ ਕੇ ਭਾਜਪਾ ਆਗੂਆਂ ਨੇ ਕੀਤਾ ਸਿੱਖ ਧਰਮ ਦਾ ਅਪਮਾਨ: ਆਮ ਆਦਮੀ ਪਾਰਟੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਫਰਵਰੀ, 2024

ਆਮ ਆਦਮੀ ਪਾਰਟੀ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਵਿੱਚ ਡਿਊਟੀ ’ਤੇ ਤਾਇਨਾਤ ਇੱਕ ਸਿੱਖ ਆਈਪੀਐਸ ਅਧਿਕਾਰੀ ਨੂੰ ਭਾਜਪਾ ਆਗੂਆਂ ਵੱਲੋਂ ‘ਖਾਲਿਸਤਾਨੀ’ ਕਹਿਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਧਰਮ ਦਾ ਅਪਮਾਨ ਕਰਾਰ ਦਿੱਤਾ ਹੈ।

ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਘਟਨਾ ਦੇਸ਼ ਦੀਆਂ ਅਲਪਸੰਖਿਅਕਾਂ ਪ੍ਰਤੀ ਭਾਜਪਾ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ।

ਸਿਰਫ਼ ਬੰਗਾਲ ਹੀ ਨਹੀਂ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਭਾਜਪਾ ਆਗੂਆਂ ਨੇ ਵੀ ਸਿੱਖਾਂ ਵਿਰੁੱਧ ਕਈ ਵਾਰ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨਾਲ ਧਾਰਮਿਕ ਆਧਾਰ ‘ਤੇ ਵਿਤਕਰਾ ਕੀਤਾ।

ਕੰਗ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਗੂ ਸੰਦੀਪ ਦੋਹੇ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਾਹਮਣੇ ਗੁਰਦੁਆਰਾ ਸਾਹਿਬਾਨ ਅਤੇ ਮਸਜਿਦਾਂ ਬਾਰੇ ਅਪਸ਼ਬਦ ਬੋਲੇ ਸਨ।

ਉਨ੍ਹਾਂ ਕਿਹਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਮਸਜਿਦਾਂ ਨੂੰ ਢਾਹ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਦੌਰਾਨ ਖਾਸ ਤੌਰ ‘ਤੇ ਸਿੱਖਾਂ ਨੂੰ ਨਜ਼ਰਬੰਦ ਕਰਕੇ ਉਨ੍ਹਾਂ ਦਾ ਅਪਮਾਨ ਕੀਤਾ ਸੀ। ਪੱਛਮੀ ਬੰਗਾਲ ਦੀ ਇਹ ਘਟਨਾ ਭਾਜਪਾ ਦੀ ਸਿੱਖਾਂ ਪ੍ਰਤੀ ਘਟੀਆ ਸੋਚ ਦੀ ਤਾਜ਼ਾ ਮਿਸਾਲ ਹੈ। ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਸਿੱਖ ਵਿਰੋਧੀ ਅਤੇ ਅਲਪਸੰਖਿਅਕ ਵਿਰੋਧੀ ਪਾਰਟੀ ਹੈ।

ਕੰਗ ਨੇ ਇਨ੍ਹਾਂ ਘਟਨਾਵਾਂ ‘ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀ ਚੁੱਪੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਨੂੰ ਸਿੱਖਾਂ ਅਤੇ ਹੋਰ ਅਲਪਸੰਖਿਅਕ ਲੋਕਾਂ ਦਾ ਸਤਿਕਾਰ ਕਰਨਾ ਸਿੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਿੱਖਾਂ ਨਾਲ ਸ਼ੁਰੂ ਤੋਂ ਹੀ ਪਰੇਸ਼ਾਨੀ ਰਹੀ ਹੈ ਕਿਉਂਕਿ ਭਾਜਪਾ ਦੇ ਪੁਰਖਿਆਂ ਨੇ ਆਜ਼ਾਦੀ ਸੰਗਰਾਮ ਵਿੱਚ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ, ਜਦਕਿ ਸਿੱਖਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ।

ਜਦੋਂ ਭਾਜਪਾ ਆਪਣੇ ਦਫਤਰਾਂ ਅੱਗੇ ਤਿਰੰਗਾ ਲਹਿਰਾਉਣ ਤੋਂ ਇਨਕਾਰ ਕਰਦੀ ਸੀ ਉਸ ਸਮੇਂ ਸਿੱਖਾਂ ਨੇ ਅਨਾਜ ਦੇ ਭੰਡਾਰ ਭਰ ਕੇ ਭਾਰਤ ਨੂੰ ਵਾਧੂ ਅਨਾਜ ਵਾਲਾ ਦੇਸ਼ ਬਣਾ ਦਿੱਤਾ।

ਅੱਜ ਭਾਜਪਾ ਕਿਸਾਨਾਂ ‘ਤੇ ਅੱਤਿਆਚਾਰ ਕਰ ਰਹੀ ਹੈ, ਜਦਕਿ ਕਿਸਾਨਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ‘ਤੇ ਖੜ੍ਹੇ ਹੋ ਕੇ ਸਰਹੱਦਾਂ ਦੀ ਰਾਖੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਖਾਸ ਕਰਕੇ ਕਿਸਾਨ ਅੰਦੋਲਨ 2020 ਤੋਂ ਭਾਜਪਾ ਸਿੱਖਾਂ ਨੂੰ ਖਾਲਿਸਤਾਨੀ ਸਾਬਤ ਕਰਨ ਦੀ ਮੁਹਿੰਮ ਚਲਾ ਰਹੀ ਹੈ।  ਇਹ ਸਾਰੀਆਂ ਘਟਨਾਵਾਂ ਭਾਜਪਾ ਦੀ ਇਸ ਮੁਹਿੰਮ ਦਾ ਹਿੱਸਾ ਹਨ।

ਇਨ੍ਹਾਂ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਜ਼ਹਿਰ ਫੈਲਾਇਆ ਹੈ।  ਇਹ ਲੋਕ ਹਰ ਰੋਜ਼ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ, ਸਿੱਖਾਂ ਅਤੇ ਮੁਸਲਮਾਨਾਂ ਪ੍ਰਤੀ ਨਫ਼ਰਤ ਫੈਲਾਉਂਦੇ ਰਹਿੰਦੇ ਹਨ।

ਕੰਗ ਨੇ ਕਿਹਾ ਕਿ ਅਲਪਸੰਖਿਅਕਾਂ ਪ੍ਰਤੀ ਭਾਜਪਾ ਦਾ ਇਹ ਨਫ਼ਰਤ ਭਰਿਆ ਰਵੱਈਆ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡਾ ਖਤਰਾ ਹੈ।  ਇਨ੍ਹਾਂ ਲੋਕਾਂ ਨੇ ਵੋਟਾਂ ਲਈ ਦੇਸ਼ ਨੂੰ ਪੂਰੀ ਤਰ੍ਹਾਂ ਵੰਡਿਆ ਹੋਇਆ ਹੈ।

ਕੰਗ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਪੱਛਮੀ ਬੰਗਾਲ ਵਿੱਚ ਵਾਪਰੀ ਘਟਨਾ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਆਪਣੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,110FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...