Saturday, May 18, 2024

ਵਾਹਿਗੁਰੂ

spot_img
spot_img

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ।

ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ।

ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ।

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ।

ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ ‘ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...