Wednesday, May 22, 2024

ਵਾਹਿਗੁਰੂ

spot_img
spot_img

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ਐਲਬਮ ਕੀਤੀ ਜਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਫ਼ਰਵਰੀ, 2024

ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ 12 ਸਾਲ ਦੇ ਕਾਕਾ ਅਰਜਨਵੀਰ ਸਿੰਘ ’ਤੇ ਸਤਿਗੁਰੂ ਦੀ ਅਪਾਰ ਕਿਰਪਾ ਹੋਈ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਸਿਖਲਾਈ ਲਈ ਹੈ। ਇਸ ਬੱਚੇ ਨੂੰ ਰਾਗ ਅਧਾਰਿਤ ਕੀਰਤਨ ਦੀ ਸਿਖਲਾਈ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਰਾਹੀਂ ਸੰਗੀਤ ਦੇ ਵਿਦਵਾਨ ਡਾ. ਗੁਰਨਾਮ ਸਿੰਘ ਵੱਲੋਂ ਦਿੱਤੀ ਗਈ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ।

ਐਡਵੋਕੇਟ ਧਾਮੀ ਨੇ ਇਸ ਬੱਚੇ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਬੱਚੇ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਕਾ ਅਰਜਨਵੀਰ ਸਿੰਘ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਡਾ. ਗੁਰਨਾਮ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸੇ ਦੌਰਾਨ ਡਾ. ਗੁਰਨਾਮ ਸਿੰਘ ਦੁਆਰਾ ਲਿਖੀ ਗਈ ਗੁਰ ਸ਼ਬਦ ਰਾਗ ਰਤਨ ਨਾਮ ਦੀ ਪੁਸਤਕ ਵੀ ਜਾਰੀ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ,

ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ, ਡਾ. ਗੁਰਨਾਮ ਸਿੰਘ, ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਅਜੀਤ ਸਿੰਘ, ਸਕਾਲਰ ਸ. ਰਾਜਵਿੰਦਰ ਸਿੰਘ ਜੋਗਾ, ਸ. ਦਵਿੰਦਰ ਸਿੰਘ ਧਾਮੀ, ਸ. ਤੇਜਿੰਦਰਪਾਲ ਸਿੰਘ ਟਿੰਮਾ, ਸ. ਜਸਵੀਰ ਸਿੰਘ, ਬੀਬੀ ਗੁਰਨਾਮ ਕੌਰ ਗਰੇਵਾਲ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...