Tuesday, May 21, 2024

ਵਾਹਿਗੁਰੂ

spot_img
spot_img

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

- Advertisement -

ਯੈੱਸ ਪੰਜਾਬ
26 ਫ਼ਰਵਰੀ, 2024:

ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ।

ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਸਟਿਸ ਸਾਰੋ ਨੂੰ ਮੈਮੋਰੰਡਮ ਸੌਂਪਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਹੋਰ ਅੱਗੇ ਵਧਾਉਣ ਦੀ ਬੇਨਤੀ ਕੀਤੀ ।

ਕਿਉਂਕਿ ਮੌਜੂਦਾ ਸਮੇ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਕਾਰਨ ਸਿੱਖ ਵੋਟਰਾਂ ਦਾ ਧਿਆਨ ਅੰਦੋਲਨ ਵੱਲ ਕੇਂਦਰਿਤ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਸੰਭਵ ਹਨ ।

ਇਸ ਤੋਂ ਇਲਾਵਾ ਵੋਟਾਂ ਬਣਾਉਣ ਦਾ ਤਰੀਕਾ ਔਖਾ ਹੋਣ ਕਰਕੇ ਪਿਛਲੀਆਂ ਚੋਣਾਂ ਦੇ ਮੁਕਾਬਲੇ ਹੁਣ ਤੱਕ 50 ਪ੍ਰਤੀਸ਼ਤ ਵੋਟਰ ਵੀ ਰਜਿਸਟਰ ਨਹੀਂ ਹੋਏ ਹਨ ।

ਜਿਸ ਕਾਰਨ ਵੋਟਾਂ ਬਣਾਉਣ ਦੀ ਆਖਰੀ ਮਿਤੀ ਜੋ ਕਿ ਹਾਲੇ 29 ਫਰਵਰੀ ਹੈ , ਵਿੱਚ ਹੋਰ ਵਾਧਾ ਕਰਨਾ ਬਹੁਤ ਜਰੂਰੀ ਹੈ ।

ਇਸ ਤੋਂ ਇਲਾਵਾ ਸਿੱਖ ਆਗੂਆਂ ਨੇ ਵੋਟਾਂ ਬਨਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਤਰੀਕਾ ਅਪਨਾਉਣ ਦੀ ਵੀ ਬੇਨਤੀ ਕੀਤੀ ਅਤੇ ਵੋਟਰ ਬਣਨ ਲਈ ਘੱਟੋ ਘੱਟ ਉਮਰ 18 ਸਾਲ ਨੀਅਤ ਕਰਨ ਦੀ ਬੇਨਤੀ ਕੀਤੀ ।

ਜਿਸ ਤੇ ਜਸਟਿਸ ਸਾਰੋ ਨੇ ਤਿੰਨਾਂ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਇਸ ਮੌਕੇ ਹਰਬੰਸ ਸਿੰਘ ਕੰਧੋਲਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਅਕਾਲੀ ਦਲ 1920 ਤੋਂ ਤਜਿੰਦਰ ਸਿੰਘ ਪੰਨੂ ਮਿਸਲ ਸਤਲੁਜ ਤੋਂ ਸਰਦਾਰ ਅਜੈਪਾਲ ਸਿੰਘ ਬਰਾੜ ,ਹਰਪ੍ਰੀਤ ਸਿੰਘ ਮੋਹਾਲੀ , ਸਿੱਖਸ ਫਾਰ ਇਕੁਐਲਿਟੀ ਫਾਊਂਡੇਸ਼ਨ ਤੋ ਹਰਪ੍ਰੀਤ ਸਿੰਘ ਸੋਡੀ, ਖ਼ਾਲਸਾ ਪਰਿਵਾਰ ਟਰੱਸਟ ਤੋ ਜਗਪ੍ਰੀਤ ਸਿੰਘ ਫਗਵਾੜਾ ਆਦਿ ਹਾਜ਼ਰ ਸਨ

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...