Thursday, November 28, 2024
spot_img
spot_img
spot_img
spot_img

AAP ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਵਾਂਗਾ: Sherry Kalsi

ਯੈੱਸ ਪੰਜਾਬ
ਬਟਾਲਾ, 27 ਨਵੰਬਰ, 2024

Aam Aadmi Party (AAP) ਦੇ Punjab ਦੇ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਅੱਜ Batala ਵਿਖੇ ਪਹੁੰਚਣ ਤੇ ਵਿਧਾਇਕ AmanSher Singh Sherry Kalsi ਦਾ ਪੂਰੀ ਗਰਮਜੋਸ਼ੀ ਨਾਲ ਸ਼ਾਨਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ।

ਅੱਜ ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਇਆ ਵੇਰਕਾ, ਕੱਥੂਨੰਗਲ, ਜੈਂਤੀਪੁਰ, ਬਾਈਪਾਸ ਫਲਾਈਓਵਰ ਡੇਰਾ ਬਾਬਾ ਨਾਨਕ, ਸ਼ਹੀਦ ਭਗਤ ਸਿੰਘ ਚੌਂਕ ਨੇੜੇ ਉਸਮਾਨਪੁਰ ਸਿਟੀ, ਗਾਂਧੀ ਚੋਂਕ, ਨਹਿਰੂ ਗੇਟ ਤੋਂ ਹੁੰਦੇ ਹੋਏ ਮਾਤਾ ਕਾਲੀ ਦੁਆਰੀ ਮੰਦਿਰ, ਹਨੂੰਮਾਨ ਮੰਦਿਰ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਡਾ ਸੰਦੀਪ ਪਾਠਕ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਸੌਂਪੀ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਸਮੂਹ ਬਟਾਲਾ ਹਲਕਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਆਪ ਪਾਰਟੀ ਸ਼ਾਨ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਜਿਮਨੀ ਚੋਣ ਵਿੱਚ ਆਪ ਪਾਰਟੀ ਦੀਆਂ ਵਿਕਾਸ ਨੀਤੀਆਂ ‘ਤੇ ਲੋਕਾਂ ਮੋਹਰ ਲਗਾਈ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਡੇਰਾ ਬਾਬਾ ਨਾਨਕ ਵਾਸੀਆਂ ਨੇ ਸਬਕ ਸਿਖਾਇਆ ਹੈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਸ੍ਰੀ ਡਾ ਸੰਦੀਪ ਪਾਠਕ ਸਮੇਤ ਸਮੁੱਚੀ ਹਾਈਕਮਾਂਡ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਉਨ੍ਹਾਂ ਦੀ ਪਾਰਟੀ ਵਲੋਂ ਪਹਿਲਾਂ ਵੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸਹਿ ਇੰਚਾਰਜ ਵਜੋਂ ਨਿਯੁਕਤੀ ਕੀਤੀ ਸੀ। ਜਲੰਧਰ ਜ਼ਿਮਨੀ ਚੋਣ ਵਿਖੇ ਅਹਿਮ ਜ਼ਿੰਮੇਵਾਰੀ ਦੇਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਸਹਿ ਇੰਚਾਰਜ ਵਜੋਂ ਭਰੋਸਾ ਜਿਤਾਇਆ ਸੀ। ਹੁਣ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਆਪਣੀ ਪੂਰੀ ਟੀਮ/ਵਲੰਟੀਅਰਾਂ ਨਾਲ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ।

ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10 ਵਜੇ ਸ੍ਰੀ ਅੰਮਿ੍ਰਤਸਰ ਤੋਂ ਰੋਡ ਸ਼ੋਅ ਦੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ। ਸਾਰੇ ਰਸਤੇ ਵਿੱਚ ਥਾਂ-ਥਾਂ ’ਤੇ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਦੁਪਹਿਰ ਨੂੰ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ-ਅੰਮ੍ਰਿਤਸਰ ਬਾਈਪਾਸ, ਫਲਾਈ ਓਵਰ ਡੇਰਾ ਬਾਬਾ ਨਾਨਕ ਰੋਡ, ਸ਼ਹੀਦ ਭਗਤ ਸਿੰਘ ਚੌਂਕ, ਉਸਮਾਨਪੁਰ ਸਿਟੀ, ਗਾਂਧੀ ਚੌਕ, ਕਾਹਨੂੰਵਾਨ ਚੌਕ, ਗਾਂਧੀ ਚੌਂਕ, ਨਹਿਰੂ ਗੇਟ ਦੇ ਚੱਕਰੀ ਬਜਾਰ ਵਿੱਚ ਪੁਹੰਚਣ ’ਤੇ ਢੋਲ ਤੇ ਬੈਂਡ ਬਾਜਿਆਂ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਦੇ ਕਰਾਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਦਿ੍ਰੜ ਸੰਕਲਪ ਹਨ।

ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਸੀਨੀਅਰ ਆਗੂ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਮੈਨੇਜਰ ਅਤਰ ਸਿੰਘ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਅੰਮ੍ਰਿਤ ਕਲਸੀ, ਸਰਪੰਚ ਤਰੁਣ ਕਲਸੀ, ਪਿ੍ਰੰਸ ਰੰਧਾਵਾ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਮਨਜੋਤ ਸਿੰਘ ਸ਼ਾਹਪੁਰ ਜਾਜਨ, ਗੁਰਪ੍ਰੀਤ ਸਿੰਘ ਰਾਜੂ, ਮਨਦੀਪ ਸਿੰਘ ਗਿੱਲ, ਮਨਜੀਤ ਸਿੰਘ ਬਮਰਾਹ, ਨਵਦੀਪ ਸਿੰਘ, ਰਜਿੰਦਰ ਜੰਬਾ, ਅਵਤਾਰ ਸਿੰਘ ਕਲਸੀ, ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਬਾਜਵਾ, ਰਾਜਵਿੰਦਰ ਸਿੰਘ ਬਾਜਵਾ, ਮਨਿੰਦਰ ਸਿੰਘ ਹਨੀ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ, ਗਗਨ ਬਟਾਲਾ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਸੁੰਦਰ ਨਗਰ, ਐਡਵੋਕੇਟ ਮਨਜੀਤ ਸਿੰਘ, ਵਿੱਕੀ ਚੌਹਾਨ, ਕੁਨਾਲ ਸ਼ਰਮਾ, ਸੋਨੀਆ ਚਲੋਤਰਾ, ਯੁਵਾ ਪ੍ਰਧਾਨ ਪਠਾਨਕੋਟ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਸਖਸੀਅਤਾਂ ਅਤੇ ਲੋਕ ਮੋਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ