Tuesday, May 21, 2024

ਵਾਹਿਗੁਰੂ

spot_img
spot_img

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

- Advertisement -

ਹਰਜਿੰਦਰ ਸਿੰਘ ਬਸਿਆਲਾ
ਔਕਲੈਂਡ, 27 ਫਰਵਰੀ 2024:

ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ ਦਾ ਉਸਦੇ ਕਿਰਾਏ ਵਾਲੇ ਘਰ ਦੇ ਵਿਚ ਹੀ ਕਤਲ ਕਰ ਦਿੱਤਾ ਗਿਆ ਸੀ।

ਉਸਦੀ ਮਿ੍ਰਤਕ ਦੇਹ ਘਰ ਦੇ ਬਾਹਰ ਪ੍ਰਾਪਤ ਹੋਈ ਸੀ, ਜੋ ਕਿ ਖੂਨ ਨਾਲ ਲੱਥਪਥ ਸੀ ਅਤੇ ਟੁੱਟਿਆ ਕੱਚ ਆਦਿ ਉਸ ਉਤੇ ਡਿੱਗਿਆ ਹੋਇ ਸੀ।

ਇਸ ਤੋਂ ਕੁਝ ਦਿਨ ਬਾਅਦ 5 ਫਰਵਰੀ ਨੂੰ ਪੁਲਿਸ ਨੇ ਇਕ 33 ਸਾਲਾ ਵਿਅਕਤੀ ਨੂੰ ਇਸ ਜ਼ੁਰਮ ਦੇ ਦੋਸ਼ ਅਧੀਨ ਗਿ੍ਰਫਤਾਰ ਕੀਤਾ ਸੀ ਤੇ ਅਦਾਲਤੀ ਕਾਰਵਾਈ ਸ਼ੁਰੂ ਕੀਤੀ ਸੀ।

ਅੱਜ ਉਸਦੀ ਵੀਡੀਓ ਲਿੰਕ ਰਾਹੀਂ ਡੁਨੀਡਨ ਹਾਈ ਕੋਰਟ ਦੇ ਵਿਚ ਪੇਸ਼ੀ ਹੋਈ ਜਿਸ ਦੇ ਵਿਚ ਉਸਨੇ ਕਿਹਾ ਕਿ ‘ਮੈਂ ਦੋਸ਼ੀ ਨਹੀਂ ਹਾਂ’’।

ਅਦਾਲਤ ਵੱਲੋਂ ਅਜੇ ਉਸਦਾ ਨਾਂਅ ਗੁਪਤ ਰੱਖਿਆ ਜਾ ਰਿਹਾ ਹੈ ਅਤੇ 30 ਅਪ੍ਰੈਲ ਤੱਕ ਹਿਰਾਸਤ ਦੇ ਵਿਚ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਜੇਕਰ ਇਹ ਦੋਸ਼ ਸਾਬਿਤ ਹੁੰਦਾ ਹੈ ਤਾਂ ਉਸਨੂੰ ਉਮਰ ਕੈਦ ਹੋ ਸਕਦੀ ਹੈ।

ਵਰਨਣਯੋਗ ਹੈ ਕਿ ਉਸਦੇ ਸਤਿਕਾਰਯੋਗ ਪਿਤਾ ਸ. ਨਿਸ਼ਾਨ ਸਿੰਘ (ਗ੍ਰੰਥੀ ਸਿੰਘ) ਇੰਡੀਆ ਤੋਂ ਇਥੇ ਆਏ ਸਨ ਅਤੇ 10 ਫਰਵਰੀ ਨੂੰ ਉਸਦਾ ਮਿ੍ਰਤਕ ਸਰੀਰ ਇੰਡੀਆ ਭੇਜਿਆ ਗਿਆ ਸੀ।

ਪਰਿਵਾਰ ਦੀ ਮਾਲੀ ਮਦਦ ਲਈ ਗਿਵ ਏ ਲਿਟਲ ਵੈਬਸਾਈਟ ਉਤੇ ਹੁਣ ਤੱਕ 45 ਹਜ਼ਾਰ ਡਾਲਰ ਤੋਂ ਵੱਧ ਦੀ ਸਹਾਇਤਾ ਇਕਤਰ ਹੋ ਚੁੱਕੀ ਹੈ। ਇਹ ਤਿੰਨ ਭੈਣਾ ਦਾ ਇਕਲੌਤਾ ਭਰਾ ਸੀ ਅਤੇ 6 ਕੁ ਮਹੀਨੇ ਪਹਿਲਾਂ ਉਸਦਾ ਵਿਆਹ ਹੋਇਆ ਸੀ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...