Tuesday, May 21, 2024

ਵਾਹਿਗੁਰੂ

spot_img
spot_img

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2024

ਸੁਖਵਿਲਾਸ ਹੋਟਲ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਬਾਦਲਾਂ ਨੇ ਹਮੇਸ਼ਾ ਸੱਤਾ ਦੀ ਵਰਤੋਂ ਆਪਣੇ ਨਿੱਜੀ ਮੁਫ਼ਾਦਾਂ ਅਤੇ ਪਰਿਵਾਰਕ ਕਾਰੋਬਾਰ ਲਈ ਕੀਤੀ ਹੈ। ਸੁਖ ਵਿਲਾਸ ਹੋਟਲ ਇਸਦਾ ਇੱਕ ਉਦਾਹਰਣ ਹੈ। ਉਨਾਂ ਨੇ ਹਰ ਸਰਕਾਰੀ ਮਹਿਕਮੇ ਵਿੱਚ ਅਜਿਹਾ ਕੀਤਾ ਹੈ।

ਕੰਗ ਨੇ ਇਸ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ 1977 ਵਿੱਚ ਐਸਵਾਈਐਲ ਨਹਿਰ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਬਦਲੇ ਵਿੱਚ ਉਨ੍ਹਾਂ ਨੂੰ ਹਰਿਆਣਾ ਸਰਕਾਰ ਤੋਂ ਗੁੜਗਾਉਂ ਵਿੱਚ ਪੰਜ ਤਾਰਾ ਹੋਟਲ ਲਈ ਜ਼ਮੀਨ ਮਿਲੀ ਸੀ।

1997 ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਨੇ ਐਸ.ਵਾਈ.ਐਲ ਦੇ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਤਾਂ ਉਨ੍ਹਾਂ ਨੂੰ ਬਾਲਾਸਰ ਦੇ ਖੇਤਾਂ ਨੂੰ ਵੱਧ ਤੋਂ ਵੱਧ ਪਾਣੀ ਪਹੁੰਚਾਉਣ ਦਾ ਲਾਭ ਮਿਲਿਆ ਤਾਂ ਜੋ ਉਨ੍ਹਾਂ ਦੀ ਖੇਤੀ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਹਨਾਂ ਲੋਕਾਂ ਨੇ ਗੁਰਬਾਣੀ ਵੀ ਨਹੀਂ ਛੱਡੀ। ਉਨ੍ਹਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਪ੍ਰਚਾਰ ਵੀ ਸੀਮਤ ਕਰ ਲਿਆ ਅਤੇ ਇਸ ਤੋਂ ਲਾਭ ਕਮਾਇਆ। ਇਸਦਾ ਏਕਾਧਿਕਾਰ ਉਸਦੇ ਚੈਨਲ ਪੀ.ਟੀ.ਸੀ.ਨੂੰ ਸੀ, ਕਿਸੇ ਹੋਰ ਚੈਨਲ ਨੂੰ ਇਸ ਦੇ ਪ੍ਰਸਾਰਣ ਦਾ ਅਧਿਕਾਰ ਨਹੀਂ ਸੀ। ਜੇਕਰ ਹੋਰ ਚੈਨਲਾਂ ਨੂੰ ਵੀ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਮਿਲ ਜਾਂਦਾ ਤਾਂ ਐਸਜੀਪੀਸੀ ਨੂੰ ਕਰੋੜਾਂ ਰੁਪਏ ਮਿਲਦੇ।

ਇਸ ਤਰ੍ਹਾਂ ਉਸ ਨੇ ਆਪਣਾ ਟਰਾਂਸਪੋਰਟ ਦਾ ਕਾਰੋਬਾਰ ਖੜਾ ਕੀਤਾ। ਆਪਣੇ ਫਾਇਦੇ ਲਈ ਉਹ ਟਰਾਂਸਪੋਰਟ ਨੀਤੀ ਲੈ ਕੇ ਆਏ, ਜਿਸ ਵਿਚ ਪ੍ਰਾਈਵੇਟ ਬੱਸਾਂ ‘ਤੇ ਘੱਟ ਟੈਕਸ ਅਤੇ ਸਰਕਾਰੀ ਬੱਸਾਂ ‘ਤੇ ਜ਼ਿਆਦਾ ਟੈਕਸ ਲਗਾਇਆ ਗਿਆ ਸੀ। ਉਸ ਨੀਤੀ ਵਿੱਚ ਟਰਾਂਸਪੋਰਟ ਵਿਭਾਗ ਦੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ, ਜਿਸ ਦਾ ਸਿੱਧਾ ਫਾਇਦਾ ਉਨਾਂ ਦੀ ਟਰਾਂਸਪੋਰਟ ਕੰਪਨੀ ਨੂੰ ਹੋਇਆ।

ਇੱਥੋਂ ਤੱਕ ਕਿ ਸੁਖਵਿਲਾਜ਼ ਹੋਟਲ ਮਾਮਲੇ ਵਿੱਚ ਵੀ ਉਨਾਂ ਨੇ ਆਪਣੀ ਤਾਕਤ ਦੀ ਵਰਤੋਂ ਆਪਣੇ ਫਾਇਦੇ ਲਈ ਕੀਤੀ। ਜੰਗਲਾਤ ਕਾਨੂੰਨਾਂ ਦੀ ਅਣਦੇਖੀ ਕਰਦਿਆਂ ਉਸ ਨੇ ਪੰਜ ਤਾਰਾ ਹੋਟਲ ਬਣਾ ਕੇ ਸਰਕਾਰ ਤੋਂ ਟੈਕਸ ਅਤੇ ਬਿਜਲੀ ਦੇ ਬਿੱਲ ਮੁਆਫ਼ ਕਰਵਾ ਲਏ, ਜਿਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਕਰੀਬ 108 ਕਰੋੜ ਰੁਪਏ ਦਾ ਚੂਨਾ ਲਾਇਆ। ਉਨ੍ਹਾਂ ਕਿਹਾ ਕਿ ਸੁਖਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖੂਨ ਪਸੀਨੇ ਨਾਲ ਬਣਿਆ ਹੈ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦਾ ਕੋਈ ਵਸੀਲਾ ਨਹੀਂ ਛੱਡਿਆ। ਉਨ੍ਹਾਂ ਨੇ ਪੰਜਾਬ ਦੇ ਪਾਣੀ, ਜ਼ਮੀਨ, ਜੰਗਲ, ਟਰਾਂਸਪੋਰਟ ਅਤੇ ਇੱਥੋਂ ਤੱਕ ਕਿ ਗੁਰਬਾਣੀ ਨੂੰ ਵੀ ਆਪਣੇ ਫਾਇਦੇ ਲਈ ਵਰਤਿਆ। ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਗੱਲਾਂ ਵਿੱਚ ਨਾ ਆਉਣ। ਇਨ੍ਹਾਂ ਦਾ ਕੰਮ ਲੋਕਾਂ ਨੂੰ ਗੁੰਮਰਾਹ ਕਰਕੇ ਆਪਣਾ ਕਾਰੋਬਾਰ ਚਲਾਉਣਾ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...