Thursday, November 28, 2024
spot_img
spot_img
spot_img
spot_img

SGPC ਨੇ Bhai Mardana Ji ਦਾ ਅਕਾਲ ਚਲਾਣਾ ਦਿਵਸ ਮਨਾਇਆ

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ Bhai Mardana ji ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਪਾਲ ਕਰੈਸ਼ੀ, ਸ. ਸਰਦਾਰਾ ਸਿੰਘ, ਸ. ਬਲਵਿੰਦਰ ਸਿੰਘ, ਸ. ਜਗਤਾਰ ਸਿੰਘ, ਸ੍ਰੀ ਅਸ਼ੋਕ ਕੁਮਾਰ, ਮੁਸ਼ਤਾਕ ਕਿੰਗ, ਅਬਦੁਲ ਝੱਸ, ਸ. ਅਮਰਜੀਤ ਸਿੰਘ, ਸਲਮਾਨ ਝੱਸ, ਮੀਨਾ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਹਰਮੀਤ ਕੌਰ, ਕਮਲ, ਹਰਪ੍ਰੀਤ ਕੌਰ, ਹਰਦੀਪ ਕੌਰ, ਮਨਜੀਤ ਕੌਰ, ਮੱਖਣ ਜਗੇੜਾ, ਬੀਬੀ ਪ੍ਰਵੀਨ ਕੌਰ ਆਦਿ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ