ਯੈੱਸ ਪੰਜਾਬ
ਰੂਪਨਗਰ, 28 ਨਵੰਬਰ, 2024
Punjab ਸਰਕਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਰਕਾਰੀ ਕਾਲਜ Ropar ਦੀ ਵਿਦਿਆਰਥਣ Sukhpreet Kaur ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਕੁਇਜ਼ ਮੁਕਾਬਲਾ ਗੁਰੂ ਨਾਨਕ ਦੇਵ ਆਡੀਟੋਰੀਅਮ, ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੰਜਾਬ ਭਰ ਤੋਂ 22 ਜ਼ਿਲ੍ਹਿਆਂ ਦੇ ਓ,ਅ ਅਤੇ ੲ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਵਰਗ ੲ ਕਾਲਜ ਦੇ ਵਿਦਿਆਰਥੀਆਂ ਲਈ ਸੀ।
ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਦੀ ਵਿਦਿਆਰਥਣ ਸੁਖਪ੍ਰੀਤ ਕੌਰ, ਕਲਾਸ ਬੀ.ਏ. ਭਾਗ ਦੂਜਾ ਨੇ ਇਸ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਪੰਜਾਬ ਭਰ ਤੋਂ ਆਏ ਕੁੱਲ 22 ਜ਼ਿਲ੍ਹਿਆਂ ਦੇ ਕਾਲਜ ਵਰਗ ਦੇ ਵਿਦਿਆਰਥੀਆਂ ਵਿੱਚੋਂ ਇਸ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਮੈਂਬਰ ਰਾਜ ਸਭਾ ਸੰਤ ਬਲਵੀਰ ਸਿੰਘ ਸੀਚੇਵਾਲ ਪਾਸੋਂ ਦੋ ਹਜ਼ਾਰ ਰੁਪਏ ਦਾ ਨਗਦ ਇਨਾਮ ਪ੍ਰਾਪਤ ਕੀਤਾ।
ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਕਾਲਜ ਦੇ ਸਮੂਹ ਸਟਾਫ ਵੱਲੋਂ ਵਧਾਈ ਦਿੰਦਿਆਂ ਮਾਣ ਮਹਿਸੂਸ ਕੀਤਾ ਅਤੇ ਹੋਰ ਤਰੱਕੀਆਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਦੀ ਮਾਣਮੱਤੀ ਪ੍ਰਾਪਤੀ ਪਿੱਛੇ ਕਾਲਜ ਦੇ ਕੁਇਜ਼ ਟੀਮ ਦੇ ਅਧਿਆਪਕਾਂ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ ਤੇ ਪ੍ਰੋ. ਤਰਨਦੀਪ ਕੌਰ ਦੀ ਵੀ ਸਖ਼ਤ ਮਿਹਨਤ ਹੈ ਜੋ ਸਮੇਂ-ਸਮੇਂ ਤੇ ਇਸ ਵਿਦਿਆਰਥਣ ਨੂੰ ਮੁਕਾਬਲਿਆਂ ਪ੍ਰਤੀ ਤਿਆਰ ਕਰਦੀ ਰਹਿੰਦੀ ਹੈ।