Thursday, November 28, 2024
spot_img
spot_img
spot_img
spot_img

Faridkot ਦੇ Govt Schools ਦੇ ਬੁਨਿਆਦੀ ਵਿਕਾਸ ਲਈ 1 ਕਰੋੜ 31 ਲੱਖ ਰੁਪਏ ਦੀ ਰਾਸ਼ੀ ਮਨਜੂਰ: MLA Sekhon

ਯੈੱਸ ਪੰਜਾਬ
ਫਰੀਦਕੋਟ, 28 ਨਵੰਬਰ, 2024

ਮੁੱਖ ਮੰਤਰੀ ਸ. Bhagwant Mann Singh ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਜਿੱਥੇ ਮਿਆਰੀ ਤੇ ਉੱਚ ਦਰਜੇ ਦੀ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ।

ਇਸ ਦਾ ਅੰਦਾਜਾ Punjab ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਮਨਜ਼ੂਰ ਫੰਡਾਂ ਜਿਸ ਵਿੱਚ ਇਕੱਲੇ Faridkot ਜਿਲ੍ਹੇ ਦੇ ਸਕੂਲਾਂ ਬੁਨਿਆਦੀ ਢਾਂਚੇ ਅਤੇ ਮੁਰੰਮਤ ਅਤੇ ਹੋਰ ਕੰਮਾਂ ਲਈ ਮਨਜੂਰ ਕੀਤੀ 1.31 ਕਰੋੜ ਰੁਪਏ ਦੀ ਦਿੱਤੀ ਰਾਸ਼ੀ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵੱਲ ਵੱਧ ਤੋਂ ਵੱਧ ਤੋਂ ਧਿਆਨ ਦੇ ਰਹੀ ਹੈ ਅਤੇ ਜਿੱਥੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਵਿਕਾਸ ਵਿੱਚ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ 21 ਸਕੂਲਾਂ ਨੂੰ ਵੱਖ ਵੱਖ ਕੰਮਾਂ ਜਿਵੇਂ ਕਿ ਅਡੀਸ਼ਨਲ ਕਲਾਸਰੂਮ, ਲਾਇਬ੍ਰੇਰੀ ਰੂਮ, ਲੜਕੀਆਂ ਅਤੇ ਲੜਕਿਆਂ ਲਈ ਪਖਾਨੇ ਬਣਾਉਣ ਅਤੇ ਮੁਰੰਮਤ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਮੁਰੰਮਤ ਦੇ ਕੰਮਾਂ ਲਈ 1.31 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਜਿਸ ਵਿੱਚ 88 ਲੱਖ ਦੇ ਲਗਭਗ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਜਿੱਥੇ ਸਿਹਤ, ਵਿਕਾਸ ਅਤੇ ਸੂਬੇ ਵਿੱਚ ਨੋਜਵਾਨਾਂ ਲਈ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਹਰ ਸੁਵਿਧਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਵਿੱਚ ਤਬਦੀਲ ਕਰਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਅੰਗਰੇਜੀ ਸਕੂਲਾਂ ਵਰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਹੀ ਨਤੀਜਾ ਹੈ ਕਿ ਸੂਬੇ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸੂਬੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸਕੂਲਾਂ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅੱਗੇ ਵੀ ਸਰਕਾਰ ਵੱਲੋਂ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ