Friday, November 29, 2024
spot_img
spot_img
spot_img
spot_img

SGPC ਦੇ ਪ੍ਰਧਾਨ ਨੇ Delhi Metro Station ’ਤੇ Sikh ਨੂੰ Kirpan ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ Delhi ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ Sikh ਨੂੰ Kirpan ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਵੀ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ