Friday, May 24, 2024

ਵਾਹਿਗੁਰੂ

spot_img
spot_img

ਮਾਮਲਾ 19 ਸਕੂਲੀ ਵਿਦਿਆਰਥੀਆਂ ਦੀਆਂ ਹੱਤਿਆਵਾਂ ਦਾ: ਜਾਂਚਕਾਰ ਵੱਲੋਂ ਪੁਲਿਸ ਅਫ਼ਸਰਾਂ ਨੂੰ ਬਰੀ ਕਰਨ ਨੂੰ ਲੈ ਕੇ ਮਾਪਿਆਂ ਨੇ ਪ੍ਰਗਟਾਇਆ ਜ਼ਬਰਦਸਤ ਰੋਸ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) 9 ਮਾਰਚ, 2024

ਮਈ 2022 ਵਿਚ ਯੂਵੇਲਡ, ਟੈਕਸਾਸ ਵਿਚ 19 ਸਕੂਲੀ ਵਿਦਿਆਰਥੀਆਂ ਦੀਆਂ ਹੋਈਆਂ ਸਮੂਹਿਕ ਹੱਤਿਆਵਾਂ ਦੇ ਮਾਮਲੇ ਵਿਚ ਜਾਂਚ ਅਧਿਕਾਰੀ ਵੱਲੋਂ ਰਿਪੋਰਟ ,ਜਿਸ ਵਿਚ ਕਿਸੇ ਵੀ ਪੁਲਿਸ ਅਫਸਰ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ, ਪੇਸ਼ ਕਰਨ ਦੇ ਕੁਝ ਹੀ ਪਲਾਂ ਬਾਅਦ ਮਾਪਿਆਂ ਨੇ ਸਿਟੀ ਕੌਂਸਲ ਦੀ ਮੀਟਿੰਗ ਵਿਚ ਜਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ।

ਸਾਬਕਾ ਡਿਟੈਕਟਿਵ ਜੈਸ ਪਰਾਡੋ ਰਿਪੋਰਟ ਪੇਸ਼ ਕਰਨ ਉਪਰੰਤ ਸਵਾਲਾਂ ਦਾ ਜਵਾਬ ਦਿੱਤੇ ਬਗੈਰ ਯੂਵੇਲਡ ਵਿਚ ਹੋਈ ਮੀਟਿੰਗ ਵਿਚੋਂ ਚਲਾ ਗਿਆ ਸੀ। ਮੀਟਿੰਗ ਵਿਚ ਸ਼ਾਮਿਲ ਕਿੰਬਰਲੀ ਮਾਟਾ ਰੂਬੀਓ ਜਿਸ ਦੀ ਧੀ ਮਰਨ ਵਾਲੇ ਵਿਦਿਆਰਥੀਆਂ ਵਿਚ ਸ਼ਾਮਿਲ ਸੀ, ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਉਨਾਂ ਕੋਲੋਂ ਕੋਈ ਸਪਸ਼ਟੀਕਰਨ ਸੁਣਨਾ ਨਹੀਂ ਚਹੁੰਦੀ, ਉਹ ਚਹੁੰਦੀ ਹੈ ਕਿ ਜਾਂਚ ਅਧਿਕਾਰੀ ਨੂੰ ਵਾਪਿਸ ਮੀਟਿੰਗ ਵਿਚ ਸੱਦਿਆ ਜਾਵੇ।

ਮੀਟਿੰਗ ਵਿਚ ਸ਼ਾਮਲ ਹੋਰ ਮਾਪਿਆਂ ਨੇ ਵੀ ਉਨਾਂ ਦੀ ਇਸ ਮੰਗ ਦਾ ਸਮਰਥਨ ਕੀਤਾ। ਉਪਰੰਤ ਜੈਸ ਪਰਾਡੋ ਨੂੰ ਵਾਪਿਸ ਆਉਣਾ ਪਿਆ। ਪਰਾਡੋ ਨੇ ਮੰਨਿਆ ਕਿ ਲਾਅ ਇਨਫੋਰਸਮੈਂਟ ਅਫਸਰ ਤੁਰੰਤ ਕਾਰਵਾਈ ਕਰਨ ਵਿੱਚ ਨਾਕਾਮ ਰਹੇ ਹਨ ਪਰੰਤੂ ਉਹ ਇਸ ਵਾਸਤੇ ਕਿਸੇ ਵਿਸ਼ੇਸ਼ ਪੁਲਿਸ ਅਫਸਰ ਦੀ ਪਛਾਣ ਨਹੀਂ ਕਰ ਸਕੇ।

ਆਪਣੀ ਰਿਪੋਰਟ ਵਿਚ ਉਨਾਂ ਨੇ ਕਿਹਾ ਕਿ ਅਫਸਰਾਂ ਨੇ ਚੰਗੀ ਭਾਵਨਾ ਨਾਲ ਹਮਲਾਵਰ ਗੰਨਮੈਨ ਵਿਰੁੱਧ ਕਾਰਵਾਈ ਕੀਤੀ ਜੋ ਇਸ ਕਾਰਵਾਈ ਦੌਰਾਨ ਜਖਮੀ ਵੀ ਹੋਏ। ਇਸ ਤੋਂ ਪਹਿਲਾਂ ਕਿ ਪਰਾਡੋ ਆਪਣੀ ਗੱਲ ਪੂਰੀ ਕਰਦਾ ਮ੍ਰਿਤਕ ਬੱਚਿਆਂ ਦੇ ਮਾਪੇ ਮੀਟਿੰਗ ਵਿਚੋਂ ਉੱਠ ਕੇ ਚਲੇ ਗਏ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...