spot_img
Sunday, June 16, 2024

ਵਾਹਿਗੁਰੂ

spot_img
spot_img

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 9 ਮਾਰਚ, 2024

ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ ਗਈ।

ਇਹ ਸ਼ਹੀਦੀ ਗੈਲਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ ਗਈ ਸੀ। ਇਸ ਸ਼ਹੀਦੀ ਗੈਲਰੀ ਵਿਚ 1984 ਦੇ ਘੱਲੂਘਾਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਢਹਿ-ਢੇਰੀ ਹੋਈ ਇਮਾਰਤ ਦਾ ਮਾਡਲ, ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਬਿਆਨ ਕਰਦੀ ਡਾਕੂਮੈਂਟਰੀ ਵਿਖਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਸ਼ਹੀਦੀ ਗੈਲਰੀ ਸੰਗਤ ਅਰਪਣ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਉਨ੍ਹਾਂ ਸ਼ਹੀਦਾਂ ਦੀ ਸਦੀਵੀ ਯਾਦਗਾਰ ਹੈ, ਜਿਨ੍ਹਾਂ ਨੇ ’84 ਦੇ ਘੱਲੂਘਾਰੇ ਸਮੇਂ ਸ਼ਹਾਦਤਾਂ ਪ੍ਰਾਪਤ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀ ਪੀੜ੍ਹੀ ਨੂੰ ਇਸ ਘੱਲੂਘਾਰੇ ਦੌਰਾਨ ਵਾਪਰੇ ਦੁਖਾਂਤ ਦੇ ਨਾਲ-ਨਾਲ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਬਾਰੇ ਵੀ ਜਾਣਕਾਰੀ ਦੇਵੇਗੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ ਅਤੇ ਸੰਗਤਾਂ ਇਥੋਂ ਕੌਮੀ ਜਜ਼ਬਾ ਹਾਸਲ ਕਰਨਗੀਆਂ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਪਰਕਰਮਾ ਵਿਚ ਗੁਰਦੁਆਰਾ ਝੰਡਾ-ਬੁੰਗਾ ਸਾਹਿਬ ਦੇ ਨਜ਼ਦੀਕ ਇਸ ਸ਼ਹੀਦੀ ਗੈਲਰੀ ਵਿਚ ਵੀ ਜ਼ਰੂਰ ਆਉਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਸਿੱਖ ਗੁਰਧਾਮਾਂ ’ਤੇ ਹਮਲੇ ਕੀਤੇ। ਅਜ਼ਾਦ ਭਾਰਤ ਵਿਚ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾ ਕੇ ਅਨੇਕਾਂ ਸਿੱਖਾਂ ਨੂੰ ਸ਼ਹੀਦ ਕੀਤਾ। ਉਨ੍ਹਾਂ ਕਿਹਾ ਕਿ ਹਕੂਮਤ ਵੱਲੋਂ ਦਿੱਤੇ ਗਏ ਇਹ ਜ਼ਖ਼ਮ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਣਾਈ ਗਈ ਇਹ ਸ਼ਹੀਦੀ ਗੈਲਰੀ ਸੰਗਤ ਨੂੰ ਹਮੇਸ਼ਾ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਅੱਜ ਵੀ ਲੁਕਵੇਂ ਢੰਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ, ਜਿਸ ਦੇ ਟਾਕਰੇ ਲਈ ਕੌਮ ਨੂੰ ਇਕਜੁਟ ਹੋਣ ਦੀ ਲੋੜ ਹੈ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਸ਼ਹੀਦੀ ਗੈਲਰੀ ਦੀ ਸੇਵਾ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੌਮੀ ਕਾਰਜ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ, ਜਿਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਹੀਦੀ ਗੈਲਰੀ ਵਿਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ-ਨਾਲ ਨਿਰਦੋਸ਼ ਸਿੰਘਾਂ-ਸਿੰਘਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।

ਇਸੇ ਦੌਰਾਨ ਕਾਰਸੇਵਾ ਦੀ ਸੰਪੂਰਨਤਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,

ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦੀ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਬਾਬਾ ਧਰਮ ਸਿੰਘ ਯੂਐਸਏ, ਡਾ. ਇੰਦਰਜੀਤ ਸਿੰਘ ਗੋੋਗੋਆਣੀ,

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ ਯੂਐਸਏ, ਭਾਈ ਦੀਪ ਸਿੰਘ, ਭਾਈ ਜਸਪਾਲ ਸਿੰਘ, ਭਾਈ ਚਰਨਦੀਪ ਸਿੰਘ, ਬਾਬਾ ਜਗੀਰ ਸਿੰਘ, ਬਾਬਾ ਜੀਵਾ ਸਿੰਘ,

ਭਾਈ ਸਾਬ ਸਿੰਘ, ਭਾਈ ਗੁਰਚਰਨ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਅਜੀਤ ਸਿੰਘ, ਸ. ਸਰਬਜੀਤ ਸਿੰਘ ਘੁਮਾਣ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...