Thursday, May 9, 2024

ਵਾਹਿਗੁਰੂ

spot_img
spot_img

ਕੇਜਰੀਵਾਲ ਜਾਂਚ ਏਜੰਸੀਆਂ ਤੇ ਲਗਾ ਰਹੇ ਹਨ ਬੇਬੁਨਿਆਦ ਦੋਸ਼: ਤਰੁਣ ਚੁੱਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2024

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਭ੍ਰਿਸ਼ਟ ਮੁੱਖ ਮੰਤਰੀ ਹਨ। “ਉਲਟਾ ਚੋਰ ਕੋਤਵਾਲ ਨੂੰ ਡਾਂਟੇ “ ਤੇ “ਚੋਰ ਮਚਾਏ ਸ਼ੋਰ”ਕਹਾਵਤ ਵਾਂਗ ਕੇਜਰੀਵਾਲ ਜਾਂਚ ਏਜੰਸੀਆਂ ‘ਤੇ ਦੋਸ਼ ਲਗਾ ਰਹੇ ਹਨ।

ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਵੀ ਸ਼ਰਾਬ ਘੁਟਾਲੇ ਵਿੱਚ ਵਾਰ-ਵਾਰ ਜਾਂਚ ਏਜੰਸੀਆਂ ਵਲੋਂ ਬੁਲਾਏ ਜਾਣ ਦੇ ਬਾਵਜੂਦ ਸਹਿਯੋਗ ਨਹੀਂ ਕਰ ਰਹੇ ਸਨ। ਲਗਾਤਾਰ 9 ਵਾਰ ਸ਼ਰਾਬ ਘੁਟਾਲੇ ਵਿੱਚ ਸੰਮਨ ਭੇਜਣ ਤੋਂ ਬਾਅਦ ਵੀ ਕੇਜਰੀਵਾਲ ਜਾਂਚ ਏਜੰਸੀਆਂ ਸਾਹਮਣੇ ਪੇਸ਼ ਨਹੀਂ ਹੋਏ।

ਹੁਣ ਦਿੱਲੀ ਜਲ ਬੋਰਡ ਘੁਟਾਲੇ ਦਾ ਸਿੱਧਾ ਸਬੰਧ ਕੇਜਰੀਵਾਲ ਨਾਲ ਨਿਕਲਿਆ ਹੈ, ਪਰ ਜਾਂਚ ਏਜੰਸੀਆਂ ਦੇ ਸੰਮਨ ‘ਤੇ ਕੇਜਰੀਵਾਲ ਜਾਂਚ ‘ਚ ਸ਼ਾਮਲ ਨਹੀਂ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਸੰਵਿਧਾਨਕ ਅਹੁਦੇ ‘ਤੇ ਹਨ ਅਤੇ ਉਨ੍ਹਾਂ ਨੂੰ ਸੰਵਿਧਾਨ ਅਤੇ ਸੰਸਥਾਵਾਂ ਦਾ ਅਪਮਾਨ ਨਹੀਂ ਕਰਨਾ ਚਾਹੀਦਾ।

ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਨਾਂ ਨਿੱਤ ਨਵੇਂ ਘੁਟਾਲਿਆਂ ਵਿੱਚ ਸਾਹਮਣੇ ਆ ਰਿਹਾ ਹੈ। ਸਮੁੱਚੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧਸ ਚੁੱਕੀ ਹੈ। ਕੇਜਰੀਵਾਲ ਦੀ ਤਕਰੀਬਨ ਅੱਧੀ ਕੈਬਨਿਟ ਜੇਲ ਵਿੱਚ ਹੈ ਜਾਂ ਜ਼ਮਾਨਤ ‘ਤੇ ਹੈ। ਕਈ ਨੇਤਾਵਾਂ ਨੂੰ ਜ਼ਮਾਨਤ ਨਹੀਂ ਮਿਲ ਰਹੀ।

ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੀਆਂ ਜਾਂਚ ਏਜੰਸੀਆਂ ਆਪਣਾ ਕੰਮ ਸੁਤੰਤਰਤਾ ਨਾਲ ਕਰ ਰਹੀਆਂ ਹਨ, ਪਰ ਜਿਸ ਨੇ ਜਨਤਾ ਦਾ ਪੈਸਾ ਲੁੱਟਿਆ ਹੈ ਅਤੇ ਭ੍ਰਿਸ਼ਟਾਚਾਰ ਕੀਤਾ ਹੈ, ਉਸਨੂੰ ਹਿਸਾਬ ਜ਼ਰੂਰ ਦੇਣਾ ਪਵੇਗਾ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...