Friday, May 17, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਮਾਰਚ, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸਟੇਟ ਬੈਂਕ ਆਫ਼ ਇੰਡੀਆ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਕਾਲਜ ਕੁਮਾਰ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚਾਰ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ।

ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।

ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਕਾਲਜ ਕੁਮਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹਾ ਅਧਿਆਤਮਕ ਕੇਂਦਰ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਲੋਕ ਦਰਸ਼ਨ ਕਰਨ ਪਹੁੰਚਦੇ ਹਨ।

ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਅਕਾਊਂਟੈਂਟ ਸ. ਗੁਰਦੀਪ ਸਿੰਘ ਥੋਬਾ ਤੋਂ ਇਲਾਵਾ ਸਟੇਟ ਬੈਂਕ ਦੇ ਰਿਜਨਲ ਮੈਨੇਜਰ ਸ੍ਰੀ ਬੀ ਸ਼ੇਖਰ ਤੇ ਸ਼ਾਖਾ ਪ੍ਰਬੰਧਕ ਸ. ਕੇ.ਡੀ. ਸਿੰਘ ਅਤੇ ਹੋਰ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...