Friday, May 10, 2024

ਵਾਹਿਗੁਰੂ

spot_img
spot_img

ਜਗਦੀਸ਼ ਪਾਪੜਾ ਦੀ ਕਿਤਾਬ “ਸੁਪਨਿਆਂ ਦੀ ਸੈਰ” ਅਤੇ ਰਣਜੀਤ ਲਹਿਰਾ ਦੀ ਕਿਤਾਬ “ਜੈਤੋ ਦਾ ਇਤਿਹਾਸਕ ਮੋਰਚਾ” ਲੋਕ ਅਰਪਣ

- Advertisement -

ਦਲਜੀਤ ਕੌਰ
ਲਹਿਰਾਗਾਗਾ, 25 ਮਾਰਚ, 2024

ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਔਲਖ ਦੀ ਜੀਵਨ ਸਾਥੀ ਅਤੇ ਪੰਜਾਬੀ ਰੰਗਮੰਚ ਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਮਨਜੀਤ ਕੌਰ ਔਲਖ ਨੇ ਲੋਕ ਚੇਤਨਾ ਮੰਚ ਦੇ ਆਗੂ ਜਗਦੀਸ਼ ਪਾਪੜਾ ਦੀ ਪੁਸਤਕ “ਸੁਪਨਿਆਂ ਦੀ ਸੈਰ” ਅਤੇ ਰਣਜੀਤ ਲਹਿਰਾ ਦੀ ਪੁਸਤਕ “ਜੈਤੋ ਦਾ ਇਤਿਹਾਸਕ ਮੋਰਚਾ” ਲੋਕ ਅਰਪਨ ਕੀਤੀਆਂ।

ਜਗਦੀਸ਼ ਪਾਪੜਾ ਦੀ ਪੁਸਤਕ “ਸੁਪਨਿਆਂ ਦੀ ਸੈਰ” ਲੇਖਕ ਦੇ ਦੋ ਸਫ਼ਰਨਾਮਿਆਂ ਦੀ ਇੱਕ ਰੌਚਕ ਤੇ ਜਾਣਕਾਰੀ ਭਰਪੂਰ ਪੁਸਤਕ ਹੈ। ਇਹ ਸਿਰਫ਼ ਸਫ਼ਰਨਾਮਾ ਨਹੀਂ ਸਗੋਂ ਸੰਸਾਰੀਕਰਨ ਵਿਰੋਧੀ ਕਿਸਾਨਾਂ ਦੇ ਅੰਤਰ-ਮਹਾਂਦੀਪੀ ਕਾਰਵਾਂ ਦੀ ਰਿਪੋਰਟਿੰਗ ਵੀ ਹੈ।

ਇਹ ਕਾਰਵਾਂ ਵੱਖ-ਵੱਖ ਦੇਸ਼ਾਂ ਦੇ ਕਿਸਾਨ ਸੰਗਠਨਾਂ ਵੱਲੋਂ ਸੰਸਾਰੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਖਿਲਾਫ਼ ਕਿਸਾਨਾਂ-ਮਜ਼ਦੂਰਾਂ ਨੂੂੰ ਜਾਗਰੂਕ ਕਰਨ ਲਈ ਯੂਰਪ ਦੇ ਡੇਢ ਦਰਜ਼ਨ ਤੋਂ ਵੱਧ ਮੁਲਕਾਂ ਵਿੱਚ ਕੱਢਿਆ ਗਿਆ ਸੀ। ਦੂਜਾ ਸਫ਼ਰਨਾਮਾ “ਕੈਨੇਡਾ ਵਾਇਆ ਤੁਰਕੀ” ਤੁਰਕੀ ਦੇ ਪ੍ਰਸਿੱਧ ਸ਼ਹਿਰ ਇੰਸਤਾਬੁਲ ਦੀ ਇਤਿਹਾਸਕ, ਭੂਗੋਲਿਕ, ਰਾਜਸੀ ਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ। ਇਹ ਪੁਸਤਕ ਆਟਮ ਪ੍ਰਕਾਸ਼ਨ, ਪਟਿਆਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ।

ਰਣਜੀਤ ਲਹਿਰਾ ਦੀ ਪੁਸਤਕ “ਜੈਤੋ ਦਾ ਇਤਿਹਾਸਕ ਮੋਰਚਾ” ਇੱਕ ਹੋਰ ਵਿਚਾਰ ਉਤੇਜਕ ਪੁਸਤਕ ਹੈ ਜਿਹੜੀ ਸੌ ਸਾਲ ਪਹਿਲਾਂ ਅੰਗਰੇਜ਼ੀ ਹਕੂਮਤ ਖਿਲਾਫ਼ ਲੱਗੇ ਜੈਤੋ ਦੇ ਮੋਰਚੇ ਦੀ ਇਤਿਹਾਸਕ ਵਿਰਾਸਤ ਨੂੂੰ ਬੁਲੰਦ ਕਰਦੀ ਹੈ ਅਤੇ ਢਾਈ ਸਾਲ ਤੋਂ ਵੱਧ ਲੰਮੇ ਚੱਲੇ ਸ਼ਾਂਤਮਈ ਮੋਰਚੇ ਵਿੱਚ ਅੰਗਰੇਜ਼ੀ ਹਕੂਮਤ ਦਾ ਬੇਰਹਿਮ ਜਬਰ ਸਹਿੰਦੇ ਹੋਏ ਕੀਤੀਆਂ ਬੇਮਿਸਾਲ ਕੁਰਬਾਨੀਆਂ ਦੀ ਅਦੁੱਤੀ ਗਾਥਾ ਨੂੂੰ ਬਿਆਨ ਕਰਦੀ ਹੈ। ਪੁਸਤਕ ਜੈਤੋ ਦੇ ਮੋਰਚੇ ਸਮੇਤ ਕਈ ਹੋਰਨਾਂ ਮੋਰਚਿਆਂ ਦੀ ਇੱਕ ਗੁੰਮਨਾਮ ਵੀਰਾਂਗਣਾ ਮਾਤਾ ਸੋਧਾਂ ਦੇ ਜੁਝਾਰੂ ਜੀਵਨ ‘ਤੇ ਝਾਤ ਪਵਾਉਂਦੀ ਹੈ। ਇਹ ਪੁਸਤਕ ਤਰਕਭਾਰਤੀ ਪ੍ਰਕਾਸ਼ਨ, ਬਰਨਾਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ।

ਇਸ ਮੌਕੇ ਮੰਚ ਦੀ ਸਮੁੱਚੀ ਆਗੂ ਟੀਮ ਅਤੇ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਨੇ ਦੋਵਾਂ ਲੇਖਕਾਂ ਨੂੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੋਕ ਚੇਤਨਾ ਮੰਚ, ਲਹਿਰਾਗਾਗਾ ਨੂੂੰ ਮਾਣ ਹੈ ਕਿ ਉਸਦੇ ਦੋ ਮੈਂਬਰਾਂ ਨੇ ਪੁਸਤਕਾਂ ਲਿਖ ਕੇ ਮੰਚ ਦਾ ਨਾਮ ਉੱਚਾ ਕੀਤਾ ਹੈ ਅਤੇ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...