Thursday, May 9, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰੀਆਂ ਨਾਲ ਚਾਹ ਦੀਆਂ ਚੁਸਕੀਆਂ ਦੌਰਾਨ ਅੰਬੈਸਡਰ ਤਰਨਜੀਤ ਸੰਧੂ ਨੇ ਸ਼ਹਿਰ ਦੇ ਵਿਕਾਸ ਬਾਰੇ ਕੀਤੀ ਚਰਚਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਮਾਰਚ, 2024

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਮੁਹਿੰਮ ਇਤਿਹਾਸਕ ਸ਼ਹਿਰ ਦੀ ਨਿਰਯਾਤ ਸਮਰੱਥਾ ਨੂੰ ਵਧਾਉਣ ਅਤੇ ਸਥਾਨਕ ਲੋਕਾਂ ਦੀ ਆਮਦਨ ਵਧਾਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਆਈਐਮਐਫ ਅਤੇ ਵਿਸ਼ਵ ਬੈਂਕ ਦੀਆਂ ਦਲੀਲਾਂ ਸਾਬਤ ਕਰਦੀਆਂ ਹਨ ਕਿ ਲੋਕ ਭਾਰਤ ਰਾਹੀਂ ਵਿਸ਼ਵ ਆਰਥਿਕ ਪੁਨਰ-ਉਥਾਨ ਨੂੰ ਦੇਖ ਰਹੇ ਹਨ, ਇਹ ਇੱਕ ਮੌਕਾ ਹੈ ਜਿਸ ਨੂੰ ਅੰਮ੍ਰਿਤਸਰ ਅਤੇ ਪੰਜਾਬ ਨੂੰ ਗੁਆਉਣਾ ਨਹੀਂ ਚਾਹੀਦਾ।

ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਸਵੇਰ ਦੀ ਸੈਰ ਉਪਰੰਤ ਕੂਪਰ ਰੋਡ ਸਥਿਤ ਅੰਮ੍ਰਿਤਸਰ ਦੇ ਪ੍ਰਸਿੱਧ ਗਿਆਨੀ ਟੀ ਸਟਾਲ ’ਤੇ ਰੁਕੇ । ਉੱਥੇ ਸੜਕ ਕਿਨਾਰੇ ਆਪਣੇ ਅੰਮ੍ਰਿਤਸਰੀਏ ਭਰਾਵਾਂ ਨਾਲ ਚਾਹ ਦੀਆਂ ਚੁਸਕੀਆਂ ਦਾ ਮਜ਼ਾ ਲਿਆ ਅਤੇ ਗਰਮਾ ਗਰਮ ਕਚੌਰੀਆਂ ਦਾ ਆਨੰਦ ਮਾਣਦਿਆਂ ਦਿਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

ਇਸ ਸਮੇਂ ਉਨ੍ਹਾਂ ਦੇ ਵੱਖਰੇ ਅਤੇ ਮਿਲਾਪੜੇ ਅੰਦਾਜ਼ ਨੂੰ ਲੋਕਾਂ ਨੇ ਖ਼ੂਬ ਪਸੰਦ ਕੀਤਾ। ਉਨ੍ਹਾਂ ਗਿਆਨੀ ਚਾਹ ਵਾਲੇ ਦੇ ਪੁੱਤਰ ਸ. ਗੁਰਮੀਤ ਸਿੰਘ ਬਿੱਲੇ ਨੂੰ ਮਿਲ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਅੰਬੈਸਡਰ ਸੰਧੂ ਨੇ ਦੱਸਿਆ ਕਿ ਉਹ ਬਚਪਨ ਵਿਚ ਇਥੇ ਆਇਆ ਕਰਦੇ ਸਨ, ਪਰ ਫਿਰ 36 ਸ਼ਾਲ ਦੀ ਭਾਰਤੀ ਵਿਦੇਸ਼ ਸੇਵਾ ਕਾਰਨ ਇੱਥੋਂ ਦੀ ਚਾਹ ਉਨ੍ਹਾਂ ਤੋਂ ਦੂਰ ਹੋ ਗਈ। ਉਨ੍ਹਾਂ ਕਿਹਾ ’’ ਮੈਂ ਦੇਸ਼ ਦੀ ਸੇਵਾ ਕਰਨ ਗਿਆ ਸਾਂ। ਜਿਵੇਂ ਫ਼ੌਜੀ ਸੇਵਾ ਮੁਕਤੀ ਤੋਂ ਬਾਅਦ ਘਰ ਵਾਪਸ ਮੁੜਦੇ ਹਨ, ਮੈ ਵੀ ਮੁੜ ਕੇ ਘਰ ਆ ਗਿਆ ਹਾਂ।

ਹੁਣ ਅੰਮ੍ਰਿਤਸਰ ਦਾ ਵਿਕਾਸ ਹੀ ਮੇਰਾ ਮੰਤਵ ਹੈ।’’ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ “ਅੰਮ੍ਰਿਤਸਰ ਦੀ ਸੇਵਾ” ਕਰਨ ਲਈ ਪ੍ਰੇਰਿਤ ਕੀਤਾ ਹੈ। ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੇ ਮੈਨੂੰ ਵੀ ਅੱਗੇ ਸੋਚਣ ਲਈ ਉਤਸ਼ਾਹਿਤ ਕੀਤਾ ਹੈ। ਸੰਧੂ ਨੇ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਨੌਕਰੀਆਂ ਕਰਨ ਲਈ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਤੋਂ ਸੁਚੇਤ ਕੀਤਾ।

ਉਨ੍ਹਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਾਡੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇ ਤਾਂ ਵਿਦੇਸ਼ ਜਾਣ ਦੀ ਲੋੜ ਨਾ ਰਹੇ। ਜੇ ਜਾਣਾ ਵੀ ਤਾਂ ਵੀ ਹੁਨਰ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਹਵਾਈ ਮਾਰਗ ਰਾਹੀਂ ਅਮਰੀਕਾ, ਯੂ.ਏ.ਈ., ਦੁਬਈ ਅਤੇ ਹੋਰ ਬਾਜ਼ਾਰਾਂ ਨਾਲ ਜੋੜਨ ਅਤੇ ਇਸ ਦੀਆਂ ਸਬਜ਼ੀਆਂ, ਫਲ਼,ਪਾਪੜ, ਫੁਲਕਾਰੀ ਅਤੇ ਹੋਰ ਵਸਤਾਂ ਨੂੰ ਉੱਥੇ ਨਿਰਯਾਤ ਕਰਨ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

ਇਕੱਲੇ ਦੁਬਈ ਅਤੇ ਅੰਮ੍ਰਿਤਸਰ ਦਰਮਿਆਨ ਸਬਜ਼ੀਆਂ ਦੇ ਭਾਅ ਵਿੱਚ 10 ਗੁਣਾ ਅੰਤਰ ਹੈ। ਬੇਹਤਰ ਕਨੈਕਟੀਵਿਟੀ ਆਮਦਨ ਨੂੰ ਵਧਾਏਗੀ, ਰੁਜ਼ਗਾਰ ਨਸ਼ਿਆਂ ਦੀ ਸਮੱਸਿਆ ਨੂੰ ਵੀ ਹੱਲ ਕਰੇਗੀ।

ਉਨ੍ਹਾਂ ਵ੍ਹਾਈਟ ਹਾਊਸ ਦੇ ਡਰੱਗਜ਼ ਜ਼ਾਰ, “ਰਾਹੁਲ ਗੁਪਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਮਰੀਕਾ ਦੇ ਚੋਟੀ ਦੇ ਹੋਰ ਡਰੱਗ ਰੋਕਥਾਮ ਅਧਿਕਾਰੀ ਪੰਜਾਬ ਦੀ ਮਦਦ ਕਰਨ ਲਈ ਉਤਸੁਕ ਹਨ। ਮੈਂ ਇਨ੍ਹਾਂ ਸੰਪਰਕਾਂ ਨੂੰ ਮੇਜ਼ ‘ਤੇ ਲਿਆ ਸਕਦਾ ਹਾਂ। ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਅੰਮ੍ਰਿਤਸਰ ਦੇ ਵਿਕਾਸ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...